ਰਾਜਪੁਰਾ, 17 ਮਈ, ਹ.ਬ. : ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਰਾਜਪੁਰਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਿੰਘ ਸਭਾ ਵਿੱਚ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ। ਉਨ੍ਹਾਂ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁਲਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫੜਿਆ ਗਿਆ ਨੌਜਵਾਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸ ਦਾ ਨਾਮ ਸਾਹਿਲ ਹੈ ਅਤੇ ਉਹ ਚੰਡੀਗੜ੍ਹ ਵਿੱਚ ਨੌਕਰੀ ਵੀ ਕਰਦਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਵੀ ਸਰੋਵਰ ਕੋਲ ਇੱਕ ਔਰਤ ਸ਼ਰਾਬ ਪੀਂਦੀ ਹੋਈ ਮਿਲੀ ਸੀ। ਜਿਸ ਨੂੰ ਇੱਕ ਸ਼ਰਧਾਲੂ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਸੀ।
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ ’ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਨੌਜਵਾਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਪਹਿਲੀ ਵਾਰ ਆਇਆ ਹੈ।
Home ਤਾਜ਼ਾ ਖਬਰਾਂ ਗੁਰਦੁਆਰਾ ਸਾਹਿਬ ਵਿਚ ਮੁੜ ਬੇਅਦਬੀ ਦੀ ਕੋਸ਼ਿਸ਼ : ਨੰਗੇ ਸਿਰ ਅਤੇ ਜੁੱਤੀਆਂ ਸਮੇਤ ਗੁਰਦੁਆਰੇ ਵਿਚ ਵੜਿਆ ਨੌਜਵਾਨ