Home ਤਾਜ਼ਾ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ

0

ਅਰਵਿੰਦ ਕੇਜਰੀਵਾਲ ਸਹੁੰ ਚੁੱਕ ਸਮਾਗਮ ਵਿਚ ਹੋਏ ਸ਼ਾਮਲ
ਚੰਡੀਗੜ੍ਹ, 31 ਮਈ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਮੁੜ ਤੋਂ ਅਪਣੇ ਮੰਤਰੀ ਮੰਡਲ ਦਾ ਵਿਸਤਾਰ ਕੀਤਾ। ਕਰਤਾਰਪੁਰ ਦੇ ਵਿਧਾਇਕ ਅਤੇ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ। ਦੋਵੇਂ ਨਵੇਂ ਮੰਤਰੀਆਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵੇਰੇ 11 ਵਜੇ ਅਹੁਦੇ ਦੀ ਸਹੁੰ ਚੁਕਾਈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਪ੍ਰੋਗਰਾਮ ਵਿਚ ਸ਼ਾਮਲ ਹੋਏ।