
ਚੰਡੀਗੜ੍ਹ, 25 ਜੁਲਾਈ, ਹ.ਬ. : ਪੰਜਾਬ ਵਿੱਚ ਗੈਂਗਸਟਰਾਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਨੇ ਪੂਰਾ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਸਰਕਾਰ ਵੱਲੋਂ ਸੂਬੇ ਦੀਆਂ 8 ਰੇਂਜਾਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਇਸ ਵਿੱਚ 250 ਵਿਸ਼ੇਸ਼ ਅਧਿਕਾਰੀ ਅਤੇ ਕਮਾਂਡੋ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਟੀਮਾਂ ਦੀ ਅਗਵਾਈ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਰੈਂਕ ਦੇ ਅਧਿਕਾਰੀ ਕਰਨਗੇ। ਪੰਜਾਬ ਵਿੱਚੋਂ ਗੈਂਗਸਟਰਾਂ ਦੇ ਨੈਟਵਰਕ ਦਾ ਸਫਾਇਆ ਕਰਨ ਲਈ ਅਪ੍ਰੈਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਏਜੀਟੀਐਫ ਦਾ ਗਠਨ ਕੀਤਾ ਗਿਆ ਸੀ। ਏਜੀਟੀਐਡ ਦੇ ਮੁਖੀ ਪ੍ਰਮੋਦ ਬਾਨ ਨੇ ਕਿਹਾ ਕਿ 250 ਵਾਧੂ ਅਧਿਕਾਰੀ ਅਤੇ ਕਮਾਂਡੋ ਤੈਨਾਤ ਕੀਤੇ ਜਾਣਗੇ।
ਸਰਕਾਰ ਨੇ ਹਰੇਕ ਰੇਂਜ ਪੱਧਰ ’ਤੇ ਏਜੀਟੀਐਫ ਯੂਨਿਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਏਜੀਟੀਐਫ ਦੀ ਤੈਨਾਤੀ ਪਟਿਆਲਾ ਰੇਂਜ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਬਾਰਡਰ, ਰੋਪੜ ਅਤੇ ਫਰੀਦਕੋਟ ਵਿੱਚ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਦੀ ਅਗਵਾਈ ਇੰਸਪੈਕਟਰ ਜਨਰਲ ਰੈਂਕ ਦੇ ਅਧਿਕਾਰੀ ਕਰਨਗੇ।