Home ਤਾਜ਼ਾ ਖਬਰਾਂ ਗੈਂਗਸਟਰ ਜਗਰੂਪ ਰੁੱਪਾ ਤੇ ਮਨੂੰ ਕੁੱਸਾ ਨਾਲ ਪੰਜਾਬ ਪੁਲਿਸ ਦੀ ਮੁਠਭੇੜ

ਗੈਂਗਸਟਰ ਜਗਰੂਪ ਰੁੱਪਾ ਤੇ ਮਨੂੰ ਕੁੱਸਾ ਨਾਲ ਪੰਜਾਬ ਪੁਲਿਸ ਦੀ ਮੁਠਭੇੜ

0
ਗੈਂਗਸਟਰ ਜਗਰੂਪ ਰੁੱਪਾ ਤੇ ਮਨੂੰ ਕੁੱਸਾ ਨਾਲ ਪੰਜਾਬ ਪੁਲਿਸ ਦੀ ਮੁਠਭੇੜ

ਮੁਠਭੇੜ ’ਚ ਇੱਕ ਗੈਂਗਸਟਰ ਮਾਰਿਆ ਗਿਆ
ਮੂਸੇਵਾਲਾ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਦਾ ਐਨਕਾਊਂਟਰ
ਅੰਮ੍ਰਿਤਸਰ, 20 ਜੁਲਾਈ, ਹ.ਬ. : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਿਸ ਦਾ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਅੰਮ੍ਰਿਤਸਰ ਵਿੱਚ ਹੋ ਰਿਹਾ ਹੈ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਇੱਕ ਗੈਂਗਸਟਰ ਦੇ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ।
ਦੱਸਦੇ ਚਲੀਏ ਕਿ ਸੂਬੇ ਭਰ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਦੋਵਾਂ ਨੂੰ ਘੇਰ ਲਿਆ ਗਿਆ ਹੈ। ਇਹ ਮੁਕਾਬਲਾ ਅਟਾਰੀ ਸਰਹੱਦ ਨੂੰ ਜਾਂਦੀ ਸੜਕ ’ਤੇ ਪਿੰਡ ਭਕਨਾ ਨੇੜੇ ਹੁਸ਼ਿਆਰ ਨਗਰ ’ਚ ਹੋ ਰਿਹਾ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਹਨ ਅਤੇ ਪੁਲਿਸ ’ਤੇ ਗੋਲੀਬਾਰੀ ਕਰ ਰਹੇ ਹਨ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਏਜੀਟੀਐਫ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਪਹਿਲਾਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਸ ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਦੋਵਾਂ ਕੋਲ ਹਨ। ਉਨ੍ਹਾਂ ਵੱਲੋਂ ਪੁਲਿਸ ’ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਕੁੱਸਾ ਕਤਲ ਤੋਂ ਬਾਅਦ ਵੀ ਪੰਜਾਬ ਵਿੱਚ ਘੁੰਮਦੇ ਰਹੇ। ਸੂਤਰਾਂ ਅਨੁਸਾਰ ਉਹ ਜੂਨ ਦੇ ਅੰਤ ਤੱਕ ਤਰਨਤਾਰਨ ਦੇ ਇੱਕ ਪਿੰਡ ਵਿੱਚ ਲੁਕੇ ਹੋਏ ਸੀ। ਰੂਪਾ ਇਸੇ ਇਲਾਕੇ ਦਾ ਵਸਨੀਕ ਹੈ। ਇੱਥੇ ਇੱਕ ਹੋਰ ਗੈਂਗਸਟਰ ਤੂਫ਼ਾਨ ਨੇ ਉਸ ਨੂੰ ਆਪਣੇ ਫਾਰਮ ਹਾਊਸ ਵਿੱਚ ਛੁਪਾ ਲਿਆ। ਉਨ੍ਹਾਂ ਨਾਲ ਗੈਂਗਸਟਰ ਰਈਆ ਵੀ ਮੌਜੂਦ ਸੀ। ਸ਼ਾਰਪਸ਼ੂਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਅਤੇ ਉਸ ਦੇ ਕੈਨੇਡਾ ਸਥਿਤ ਸਾਥੀ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮਨੂੰ ਨੇ ਮਾਨਸਾ ਦੇ ਜਵਾਹਰਕੇ ਵਿੱਚ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ। ਮਨੂੰ ਨੂੰ ਏ.ਕੇ.47 ਦਿੱਤੀ ਗਈ ਸੀ।