
ਮੋਹਾਲੀ, 1 ਫ਼ਰਵਰੀ, ਹ.ਬ. : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੰਗਲਵਾਰ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਉਸ ਨੂੰ ਬਠਿੰਡਾ ਜੇਲ੍ਹ ਤੋਂ ਲੈ ਕੇ ਇੱਥੇ ਪਹੁੰਚ ਗਿਆ। ਯੂਏਪੀਏ ਤਹਿਤ ਦਰਜ ਕੇਸ ਵਿੱਚ 11 ਜਨਵਰੀ ਨੂੰ ਅਦਾਲਤ ਵਿੱਚ ਉਸ ਦੀ ਪੇਸ਼ੀ ਸੀ। ਪੁਲਿਸ ਨੇ ਅਦਾਲਤ ਤੋਂ ਉਸ ਦਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਗੂ ਨੂੰ 4 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ।
ਦੱਸ ਦੇਈਏ ਕਿ 11 ਜਨਵਰੀ 2023 ਨੂੰ ਐੱਸਐੱਸਓਸੀ ਨੇ ਪੰਜਾਬ ’ਚ ਦਹਿਸ਼ਤ ਪੈਦਾ ਕਰਨ ਦੇ ਦੋਸ਼ ’ਚ 5 ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਸੀ।