Home ਪੰਜਾਬ ਗੈਂਗਸਟਰ ਲਾਰੈਂਸ ਨੂੰ ਮੁਕਤਸਰ ਪੁਲਿਸ ਨੇ ਟਰਾਂਜਿਟ ਰਿਮਾਂਡ ’ਤੇ ਲਿਆ

ਗੈਂਗਸਟਰ ਲਾਰੈਂਸ ਨੂੰ ਮੁਕਤਸਰ ਪੁਲਿਸ ਨੇ ਟਰਾਂਜਿਟ ਰਿਮਾਂਡ ’ਤੇ ਲਿਆ

0
ਗੈਂਗਸਟਰ ਲਾਰੈਂਸ ਨੂੰ ਮੁਕਤਸਰ ਪੁਲਿਸ ਨੇ ਟਰਾਂਜਿਟ ਰਿਮਾਂਡ ’ਤੇ ਲਿਆ

ਹੁਸ਼ਿਆਰਪੁਰ, 21 ਜੁਲਾਈ, ਹ.ਬ. : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ’ਤੇ ਸਵੇਰੇ 8:30 ਵਜੇ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਮੁਕਤਸਰ ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਗਈ। ਇਸ ਦੌਰਾਨ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਹਰ ਪਾਸੇ ਆਧੁਨਿਕ ਹਥਿਆਰਾਂ ਨਾਲ ਲੈਸ ਪੁਲਿਸ ਮੁਲਾਜ਼ਮ ਤਾਇਨਾਤ ਸਨ। ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਆਵਾਜਾਈ ਬੰਦ ਰੱਖੀ ਗਈ ਸੀ। 2019 ’ਚ ਹੁਸ਼ਿਆਰਪੁਰ ਦੇ ਇਕ ਸ਼ਰਾਬ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਮਾਮਲੇ ’ਚ ਗੈਂਗਸਟਰ ਬਿਸ਼ਨੋਈ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਇਸ ਮਾਮਲੇ ’ਚ ਮਲਕੀਤ ਸਿੰਘ ਗੰਨਮੈਨ ਦੇ ਬਿਆਨ ’ਤੇ ਥਾਣਾ ਸਦਰ ਦੀ ਪੁਲਸ ਨੇ ਐਸ. ਮਾਡਲ ਟਾਊਨ ਪੁਲਿਸ ਨੇ ਅਣਪਛਾਤੇ ਦੇ ਖਿਲਾਫ ਆਈਪੀਸੀ ਦੀ ਧਾਰਾ 307, 336 ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਪੰਕਜ ਬੇਦੀ ਨੇ ਦਾਅਵਾ ਕੀਤਾ ਕਿ ਉਸ ਦਾ 2019 ਵਿੱਚ ਦਰਜ ਹੋਏ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਕਿਉਂਕਿ ਉਹ ਉਸ ਸਮੇਂ ਭਗਤਗੜ੍ਹ ਜੇਲ੍ਹ ਵਿੱਚ ਬੰਦ ਸੀ।