Home ਤਾਜ਼ਾ ਖਬਰਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਬਦਲੀ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਬਦਲੀ

0


ਨਵੀਂ ਦਿੱਲੀ, 25 ਮਈ, ਹ.ਬ. : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿਹਾੜ ਜੇਲ੍ਹ ’ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ੍ਹ ’ਚ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਦੁਪਹਿਰ 12.30 ਵਜੇ ਦੇ ਕਰੀਬ ਸਖ਼ਤ ਸੁਰੱਖਿਆ ਹੇਠ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ ’ਤੇ ਲਿਆਂਦਾ ਗਿਆ।