Home ਤਾਜ਼ਾ ਖਬਰਾਂ ਗੋਧਰਾ ਕਾਂਡ ਦੇ 8 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ

ਗੋਧਰਾ ਕਾਂਡ ਦੇ 8 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ

0


ਸਰਵਉਚ ਅਦਾਲਤ ਨੇ ਦੇ ਦਿੱਤੀ ਜ਼ਮਾਨਤ
ਨਵੀਂ ਦਿੱਲੀ, 21 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) :
ਗੁਜਰਾਤ ਦੇ ਗੋਧਰਾ ’ਚ ਸਾਬਰਮਤੀ ਐਕਸਪ੍ਰੈਸ ’ਚ ਅੱਗਜ਼ਨੀ ਦੇ ਮਾਮਲੇ ’ਚ 8 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਇਨ੍ਹਾਂ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਅੱਠ ਦੋਸ਼ੀ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ। ਅਦਾਲਤ ਨੇ ਇਨ੍ਹਾਂ ਨੂੰ 17-18 ਸਾਲ ਜੇਲ੍ਹ ਵਿਚ ਬਿਤਾਉਣ ਦੇ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਹੇਠਲੀ ਅਦਾਲਤ ਅਤੇ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।