ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 6 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀਆਰਪੀਐਫ) ਨੂੰ ਇਕ ਈ-ਮੇਲ ਮਿਲੀ ਹੈ, ਜਿਸ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ‘ਚ ਯੋਗੀ ਆਦਿੱਤਿਆਨਾਥ ਅਤੇ ਅਮਿਤ ਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਭਰੀ ਈਮੇਲ ਆਉਣ ਤੋਂ ਬਾਅਦ ਸੀਆਰਪੀਐਫ ਦਫ਼ਤਰ ‘ਚ ਹੜਕੰਪ ਮੱਚ ਗਿਆ। ਸੀਆਰਪੀਐਫ ਅਤੇ ਹੋਰ ਏਜੰਸੀਆਂ ਚੌਕਸ ਹੋ ਗਈਆਂ ਹਨ।

Video Ad

ਮੀਡੀਆ ਰਿਪੋਰਟਾਂ ਮੁਤਾਬਕ ਆਤਮਘਾਤੀ ਹਮਲਿਆਂ ‘ਚ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਈਮੇਲ ਸੀਆਰਪੀਐਫ ਨੂੰ ਕੁਝ ਦਿਨ ਪਹਿਲਾਂ ਮਿਲੀ ਹੈ। ਇਸ ਤੋਂ ਇਲਾਵਾ ਈਮੇਲ ‘ਚ ਧਾਰਮਿਕ ਥਾਵਾਂ ਅਤੇ ਮਹੱਤਵਪੂਰਣ ਅਦਾਰਿਆਂ ‘ਤੇ ਹਮਲਾ ਕਰਨ ਦੀ ਧਮਕੀ ਵੀ ਦਿੱਤੀ ਹੈ। ਇਹ ਈਮੇਲ ਸੀਆਰਪੀਐਫ ਦੇ ਥ੍ਰੈਟ ਮੈਨੇਜ਼ਮੈਂਟ ਸਿਸਟਮ ਰਾਹੀਂ ਐਨਆਈਏ ਸਮੇਤ ਖੁਫੀਆ ਏਜੰਸੀਆਂ ਨੂੰ ਭੇਜ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਾਰੀਆਂ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਈਮੇਲ ਵਿੱਚ ਭਾਰਤ ‘ਚ ਲੁਕੇ ਲਸ਼ਕਰ-ਏ-ਤੋਇਬਾ ਦੇ ਮੁਖਬਿਰਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਤਿੰਨ ਸੂਬਿਆਂ ‘ਚ 200 ਕਿਲੋ ਹਾਈ ਗ੍ਰੇਡ ਆਰਡੀਐਕਸ ਦੀ ਮੌਜੂਦਗੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਧਮਕੀ ਭਰੀ ਈਮੇਲ ‘ਚ ਇਹ ਕਿਹਾ ਗਿਆ ਹੈ ਕਿ ਮਹਾਰਾਸ਼ਟਰ ‘ਚ 11 ਤੋਂ ਵੱਧ ਅੱਤਵਾਦੀ ਤੇ ਆਤਮਘਾਤੀ ਹਮਲਾਵਰ ਸਰਗਰਮ ਹਨ। ਈਮੇਲ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਜਾਨ ਨੂੰ ਵੀ ਖ਼ਤਰਾ ਦੱਸਿਆ ਗਿਆ ਹੈ।

ਇਹ ਈਮੇਲ ਮਿਲਣ ਤੋਂ ਬਾਅਦ ਏਜੰਸੀਆਂ ਇਸ ਈਮੇਲ ਦਾ ਸੋਰਸ ਤੇ ਇਸ ਨੂੰ ਭੇਜਣ ਪਿੱਛੇ ਦੀ ਸਾਜਿਸ਼ ਬਾਰੇ ਪਤਾ ਲਗਾ ਰਹੀਆਂ ਹਨ। ਪਿਛਲੇ ਸਾਲ ਅਕਤੂਬਰ ‘ਚ ਐਨਆਈਏ ਕੰਟਰੋਲ ਰੂਮ ‘ਚ ਵੀ ਇਸੇ ਤਰ੍ਹਾਂ ਦੀ ਫ਼ੋਨ ਕਾਲ ਆਈ ਸੀ। ਫ਼ੋਨ ਕਰਨ ਵਾਲੇ ਨੇ ਪਾਕਿਸਤਾਨ ਦੇ ਕਰਾਚੀ ਸ਼ਹਿਰ ਤੋਂ ਫ਼ੋਨ ਕਰਨ ਦਾ ਦਾਅਵਾ ਕੀਤਾ ਸੀ ਤੇ ਮੁੰਬਈ ਬੰਦਰਗਾਹ ਤੇ ਪੁਲਿਸ ਐਸਟੈਬਲਿਸ਼ਮੈਂਟ ‘ਤੇ ਜੈਸ਼ ਦੇ ਹਮਲੇ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਸੀ। ਫਿਲਹਾਲ ਇਸ ਕੇਸ ਦੀ ਵੀ ਜਾਂਚ ਚੱਲ ਰਹੀ ਹੈ।

Video Ad