Home ਤਾਜ਼ਾ ਖਬਰਾਂ ਘਈ ਹੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ : ਭਗਵੰਤ ਮਾਨ

ਘਈ ਹੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ : ਭਗਵੰਤ ਮਾਨ

0
ਘਈ ਹੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ  : ਭਗਵੰਤ ਮਾਨ

ਚੰਡੀਗੜ੍ਹ, 28 ਜੁਲਾਈ, ਹ.ਬ. : ਪੰਜਾਬ ਵਿਚ ਨਵੇ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਆਮ ਆਦਮੀ ਪਾਰਟੀ ਸਰਕਾਰ ਦੇ ਸੀਐਮ ਭਗਵੰਤ ਮਾਨ ਨੇ ਵਿਰੋਧੀਆਂ ਦੀ ਨਾ ਸੁਣਦੇ ਹੋਏ ਚੰਡੀਗੜ੍ਹ ਵਿਚ ਕਿਹਾ ਕਿ ਵਿਨੋਦ ਘਈ ਹੀ ਅਗਲੇ ਐਡਵੋਕੇਟ ਜਨਰਲ ਹੋਣਗੇ। ਉਹ ਵਧੀਆ ਵਕੀਲ ਹਨ। ਉਹ ਪੰਜਾਬ ਸਰਕਾਰ ਦਾ ਪੱਖ ਧੜੱਲੇ ਨਾਲ ਕੋਰਟ ਵਿਚ ਰੱਖਣਗੇ। ਉਨ੍ਹਾਂ ਦੀ ਟੀਮ ਵੀ ਕੋਈ ਸਿਫਾਰਸ਼ ਨਹੀਂ ਕਰੇਗੀ। ਘਈ ਦੀ ਨਿਯੁਕਤੀ ਨੂੰ ਲੈ ਕੇ ਸਿੱਖ ਸੰਗਠਨ ਵਿਰੋਧ ਕਰ ਰਹੇ ਸੀ। ਅਸਲ ਵਿਚ ਐਡਵੋਕੇਟ ਘਈ ਦੇ ਨਾਂ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ।
ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਕੇਸ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਵਕੀਲ ਰਹਿ ਚੁੱਕੇ ਹਨ। ਅਜਿਹੇ ਵਿਚ ਵਿਰੋਧੀ ਦਲਾਂ ਤੋਂ ਇਲਾਵਾ ਸਿੱਖ ਧਾਰਮਿਕ ਸੰਗਠਨ ਅਤੇ ਬਹਿਬਲ ਕਲਾਂ ਇਨਸਾਫ ਮੋਰਚਾ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕਰ ਰਿਹਾ ਹੈ। ਦੂਜੇ ਪਾਸੇ ਸਰਕਾਰ ਦੇ ਕਰੀਬੀਆਂ ਦਾ ਦਾਅਵਾ ਹੈ ਕਿ ਗਵਰਨਰ ਦੇ ਸ਼ਹਿਰ ਤੋਂ ਬਾਹਰ ਹੋਣ ਦੇ ਕਾਰਨ ਦੇਰੀ ਹੋ ਰਹੀ ਹੈ।