Home ਤਾਜ਼ਾ ਖਬਰਾਂ ਚੀਨ ’ਚ ਵਾਪਰੀਆਂ ਦੋ ਘਟਨਾਵਾਂ ਵਿਚ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ

ਚੀਨ ’ਚ ਵਾਪਰੀਆਂ ਦੋ ਘਟਨਾਵਾਂ ਵਿਚ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ

0


ਬੀਜਿੰਗ, 19 ਅਪੈ੍ਰਲ, ਹ.ਬ. : ਚੀਨ ਵਿੱਚ ਅੱਗ ਲੱਗਣ ਕਾਰਨ ਦੋ ਘਟਨਾਵਾਂ ਵਾਪਰ ਗਈਆਂ। ਇੱਕ ਘਟਨਾ ਵਿਚ 21 ਅਤੇ ਦੂਜੀ ਘਟਨਾ ਵਿਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਹਸਪਤਾਲ ਅਤੇ ਇੱਕ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਦੋਵਾਂ ਘਟਨਾਵਾਂ ’ਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਸੀ। ਚੀਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਚੀਨੀ ਮੀਡੀਆ ਮੁਤਾਬਕ ਬੀਜਿੰਗ ਦੇ ਫੇਂਗਤਾਈ ਜ਼ਿਲੇ ’ਚ ਮੰਗਲਵਾਰ ਨੂੰ ਦੁਪਹਿਰ 12.57 ਵਜੇ (ਸਥਾਨਕ ਸਮੇਂ ਮੁਤਾਬਕ) ਇਕ ਹਸਪਤਾਲ ਦੀ ਪ੍ਰਵੇਸ਼ ਦੁਆਰ ਇਮਾਰਤ ’ਚ ਅੱਗ ਲੱਗ ਗਈ, ਜਿਸ ਕਾਰਨ 21 ਲੋਕਾਂ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 1.33 ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਬਾਅਦ ਦੁਪਹਿਰ 3.30 ਵਜੇ ਤੱਕ ਬਚਾਅ ਕਾਰਜ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਕੁੱਲ 71 ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਸੁਰੱਖਿਅਤ ਥਾਵਾਂ ’ਤੇ ਭੇਜ ਦਿੱਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਅਧਿਕਾਰੀ ਨੇ ਕਿਹਾ, ਇਹ ਬਹੁਤ ਹੀ ਅਫਸੋਸਨਾਕ ਘਟਨਾ ਹੈ। ਮੈਂ ਖੁਦ ਘਟਨਾ ਨੂੰ ਆਪਣੇ ਘਰ ਦੀ ਖਿੜਕੀ ਤੋਂ ਦੇਖਿਆ। ਕੁਝ ਲੋਕ ਏਅਰ ਕੰਡੀਸ਼ਨਿੰਗ ਯੂਨਿਟ ਦੇ ਉੱਪਰ ਖੜ੍ਹੇ ਸਨ। ਕੁਝ ਇਸ ਉੱਤੇ ਛਾਲ ਮਾਰ ਗਏ। ਕੁਝ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, ਇਸ ਦਾ ਕਾਰਨ ਸ਼ਾਰਟ ਸਰਕਟ ਵੀ ਹੋ ਸਕਦਾ ਹੈ। ਅਸੀਂ ਜਾਂਚ ਕਰ ਰਹੇ ਹਾਂ। ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਅੱਗ ਕਿਸ ਕਾਰਨ ਲੱਗੀ। ਹੁਣ ਤੱਕ ਤਲਾਸ਼ੀ ਮੁਹਿੰਮ ਦੇ ਦੋ ਦੌਰ ਕੀਤੇ ਜਾ ਚੁੱਕੇ ਹਨ। ਅੱਗ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਹਸਪਤਾਲ ਤੋਂ ਇਲਾਵਾ ਵੂਈ ਕਾਉਂਟੀ ਦੀ ਇਕ ਫੈਕਟਰੀ ਵਿਚ ਵੀ ਮੰਗਲਵਾਰ ਨੂੰ ਅੱਗ ਲੱਗ ਗਈ। ਇਸ ਵਿੱਚ 11 ਕਰਮਚਾਰੀ ਮਾਰੇ ਗਏ ਸਨ। ਇਹ ਅੱਗ ਇਸ ਫੈਕਟਰੀ ਦੇ ਕੈਮੀਕਲ ਯੂਨਿਟ ਵਿੱਚ ਲੱਗੀ। ਪੁਲਿਸ ਨੇ ਕਿਹਾ ਐਮਰਜੈਂਸੀ ਮੈਡੀਕਲ ਸਰਵਿਸ ਨੇ ਜਲਦੀ ਹੀ ਮੋਰਚਾ ਸੰਭਾਲ ਲਿਆ ਹੈ। ਇਸ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋ ਸਕਿਆ।