Home ਤਾਜ਼ਾ ਖਬਰਾਂ ਚੋਣ ਅਖਾੜਾ : ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ ਸਰਕਾਰ ’ਤੇ ਧਮਕਾਉਣ ਦਾ ਲਗਾਇਆ ਦੋਸ਼

ਚੋਣ ਅਖਾੜਾ : ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ ਸਰਕਾਰ ’ਤੇ ਧਮਕਾਉਣ ਦਾ ਲਗਾਇਆ ਦੋਸ਼

0

ਜਲੰਧਰ, 24 ਅਪ੍ਰੈਲ, ਹ.ਬ. : ਲੋਕ ਸਭਾ ਜ਼ਿਮਨੀ ਚੋਣ ਕਾਰਨ ਐਤਵਾਰ ਨੂੰ ਵੀ 36 ਡਿਗਰੀ ਦੀ ਗਰਮੀ ’ਚ ਸਿਆਸੀ ਪਾਰਾ ਚੜਿ੍ਹਆ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਕਸਾਲੀ ਆਗੂਆਂ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵੱਡੇ ਦੋਸ਼ ਲਾਉਂਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿਧਾਇਕ ਰਿੰਕੂ ਨੇ ਕਿਹਾ ਕਿ ਸਮੁੱਚੇ ਜਲੰਧਰ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਦੇ ਅਧਿਕਾਰੀ ਪਿੰਡਾਂ ਦੇ ਸਰਪੰਚਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਨੂੰ ਗਲਤ ਕੇਸਾਂ ਵਿੱਚ ਫਸਾਉਣ ਦਾ ਡਰ ਵਿਖਾ ਕੇ ‘ਆਪ’ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰ ਰਹੇ ਹਨ।