Home ਪੰਜਾਬ ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਕੀਤਾ ਤਲਬ

ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਕੀਤਾ ਤਲਬ

0
ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਕੀਤਾ ਤਲਬ

ਚੰਡੀਗੜ੍ਹ,3 ਦਸੰਬਰ, ਹ.ਬ. : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਤਲਬ ਕੀਤਾ ਹੈ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ। ਸਿਕੰਦਰ ਸਿੰਘ ਮੂਲਕਾ ਵੱਲੋਂ ਨੋਟਿਸ ਮੁਤਾਬਕ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਹੈ।