
ਗੁਰਦਾਸਪੁਰ, 10 ਅਗਸਤ, ਹ.ਬ. : ਘਰੋਂ ਪੈਸੇ ਲੈ ਕੇ ਦੋਸਤਾਂ ਨਾਲ ਜਨਮ ਦਿਨ ਮਨਾਉਣ ਗਏ 21 ਸਾਲਾ ਨੌਜਵਾਨ ਹਰਸ਼ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮਾਮਲਾ ਪੰਜਾਬ ਦੇ ਗੁਰਦਾਸਪੁਰ ਦਾ ਹੈ। ਹਰਸ਼ ਮੁਹੱਲਾ ਨੰਗਲ ਕੋਟਲੀ ਦਾ ਰਹਿਣ ਵਾਲਾ ਸੀ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਥਾਣਾ ਸਿਟੀ ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਗੁਰਦਾਸਪੁਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਦਵਿੰਦਰ ਕੁਮਾਰ ਵਾਸੀ ਨੰਗਲ ਕੋਟਲੀ ਗੁਰਦਾਸਪੁਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।