Home ਪੰਜਾਬ ਜਲਾਲਾਬਾਦ : ਪ੍ਰੇਮੀ ਜੋੜੇ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲਾਲਾਬਾਦ : ਪ੍ਰੇਮੀ ਜੋੜੇ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

0
ਜਲਾਲਾਬਾਦ : ਪ੍ਰੇਮੀ ਜੋੜੇ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲਾਲਾਬਾਦ, 26 ਮਾਰਚ, ਹ.ਬ. : ਪੰਜਾਬ ਦੇ ਜਲਾਲਾਬਾਦ ਵਿਚ ਥਾਣਾ ਵੈਰੋਂ ਦੇ ਅਧੀਨ ਪੈਂਦੇ ਪਿੰਡ ਚੱਕ ਬਲੋਚਾ ਵਿਚ ਨਹਿਰ ਤੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਲਾਸ਼ਾਂ ਵਿਆਹੁਤਾ ਔਰਤ ਅਤੇ ਉਸ ਦੇ ਪ੍ਰੇਮੀ ਦੀਆਂ ਹਨ। ਲਾਸ਼ਾਂ ਪਿੰਡ ਚੱਕ ਸੁਹੇਲੇ ਵਾਲਾ ਦੇ ਨਜ਼ਦੀਕ ਤੋਂ ਗੁਜ਼ਰਦੀ ਨਹਿਰ ਤੋਂ ਮਿਲੀਆਂ ਹਨ। ਲਾਸ਼ਾਂ ਨੂੰ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਖ਼ਬਰ ਮਿਲਦ ਹੀ ਮੌਕੇ ’ਤੇ ਪਹੁੰਚੀ ਥਾਣਾ ਵੈਰੋਂ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਨਹਿਰ ਤੋਂ ਬਾਹਰ ਕਢਵਾਇਆ ਤਾਂ ਦੇਖਿਆ ਕਿ ਦੋਵਾਂ ਦੇ ਹੱਥ ਦੁਪੱਟੇ ਨਾਲ ਬੰਨ੍ਹੇ ਹੋਏ ਸੀ। ਮ੍ਰਿਤਕਾਂ ਦੀ ਪਛਾਣ 22 ਸਾਲਾ ਪਰਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ 28 ਸਾਲਾ ਔਰਤ ਕ੍ਰਿਸ਼ਣਾ ਰਾਣੀ ਪਤਨੀ ਸੁੱਚਾ ਸਿੰਘ Îਨਿਵਾਸੀ ਚੱਕ ਬਲੋਚਾ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਪਰਵਿੰਦਰ ਸਿੰਘ ਕੁਆਰਾ ਸੀ ਅਤੇ ਮ੍ਰਿਤਕ ਔਰਤ ਦੇ ਦੋ ਬੱਚੇ ਹਨ। ਮਾਮਲੇ ਨੂੰ ਲੈ ਕੇ ਜਦ ਥਾਣਾ ਵੈਰੋਂ ਦੇ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਚਾਰ ਦਿਨ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਪਰਵਿੰਦਰ ਸਿੰਘ ਦੇ ਨਾਜਾਇਜ਼ ਸਬੰਧ ਹਨ ਅਤੇ ਉਹ ਉਸ ਨੂੰ ਵਰਗਲਾ ਕੇ ਲੈ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।