Home ਤਾਜ਼ਾ ਖਬਰਾਂ ਜਲੰਧਰ ਚੋਣ : 11 ਵਜੇ ਤੱਕ 17.43 ਫੀਸਦੀ ਹੋਈ ਵੋਟਿੰਗ

ਜਲੰਧਰ ਚੋਣ : 11 ਵਜੇ ਤੱਕ 17.43 ਫੀਸਦੀ ਹੋਈ ਵੋਟਿੰਗ

0


ਜਲੰਧਰ, 10 ਮਈ, ਹ.ਬ. : ਜਲੰਧਰ ’ਚ ਲੋਕ ਸਭਾ ਜ਼ਿਮਨੀ ਚੋਣ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਵਜੇ ਤਕ 9.6 ਫੀਸਦੀ ਪੋਲਿੰਗ ਹੋਈ ਹੈ। ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਜਿਸ ਦੇ ਭਵਿੱਖ ਦਾ ਫੈਸਲਾ ਲੋਕ ਸਭਾ ਹਲਕੇ ਦੇ ਕੁੱਲ 16,21,800 ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 1972 ਬੂਥ ਬਣਾਏ ਗਏ ਹਨ। ਜਿੱਥੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ 8,44,904 ਪੁਰਸ਼ ਵੋਟਰ ਅਤੇ 7,76,855 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 41 ਤੀਜੇ ਲਿੰਗ ਦੇ ਵੋਟਰ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਅਤੇ ਕੇਵਲ ਔਰਤਾਂ ਲਈ ਪੋਲਿੰਗ ਸਟੇਸ਼ਨ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਗੁਲਾਬ ਦੇਵੀ ਰੋਡ ’ਤੇ ਸਥਿਤ ਪਿੰਗਲਵਾੜਾ ਵਿਖੇ ਵਿਸ਼ੇਸ਼ ਬੂਥ ਬਣਾਇਆ ਗਿਆ ਹੈ । ਜਿੱਥੇ ਦਿਵਿਆਂਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਇਹ ਪਹਿਲੀ ਵਾਰ ਹੈ ਜਦੋਂ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਬਣਾਏ ਗਏ ਸਾਰੇ ਪੋਲਿੰਗ ਬੂਥਾਂ ਦੀ ਵੈਬਕਾਸਟਿੰਗ ਕੀਤੀ ਜਾਵੇਗੀ। ਇਸ ਦਾ ਕੰਟਰੋਲ ਰੂਮ ਸਿਟੀ ਇੰਸਟੀਚਿਊਟ ਮਕਸੂਦਾਂ ਵਿਖੇ ਸਥਾਪਿਤ ਕੀਤਾ ਗਿਆ ਹੈ। ਜਿੱਥੇ ਤਕਨੀਕੀ ਸਟਾਫ਼ ਤੋਂ ਇਲਾਵਾ ਪ੍ਰਸ਼ਾਸਨਿਕ ਸਟਾਫ਼ ਵੀ ਲਗਾਤਾਰ ਸੇਵਾਵਾਂ ਪ੍ਰਦਾਨ ਕਰੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ, ‘ਜਲੰਧਰ ਦੇ ਸਤਿਕਾਰਯੋਗ ਵੋਟਰੋ, ਅੱਜ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਪ੍ਰਾਪਤ ਹੋਏ ਵੋਟਰ ਕਾਰਡ ਦੀ ਵਰਤੋਂ ਆਪਣੀ ਇੱਛਾ ਅਨੁਸਾਰ ਕਰੋ। ਉਨ੍ਹਾਂ ਲੋਕਾਂ ਨੂੰ ਅੱਗੇ ਲਿਆਓ ਜੋ ਇਮਾਨਦਾਰ ਹੋਣ ਅਤੇ ਲੋਕਾਂ ਦੇ ਦੁੱਖ ਦਰਦ ਨੂੰ ਸਮਝਦੇ ਹੋਣ, ਜੋ ਸਿਹਤ, ਸਿੱਖਿਆ ਅਤੇ ਸਿੱਖਿਆ ਦੇ ਮੁੱਦਿਆਂ ਦੀ ਗੱਲ ਕਰਦੇ ਹੋਣ।