Home ਤਾਜ਼ਾ ਖਬਰਾਂ ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

0

ਜਲੰਧਰ, 20 ਅਪ੍ਰੈਲ, ਹ.ਬ. : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਮੁੱਦਾ ਬਣੀ ਹੋਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਕੜੀ ਵਿੱਚ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਸਮੇਤ 40 ਆਗੂਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਜਲੰਧਰ ਵਿੱਚ ਪ੍ਰਚਾਰਕਾਂ ਦੀ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਜਲੰਧਰ ਵਿੱਚ ਚੋਣ ਪ੍ਰਚਾਰ ਦੇ ਇੰਚਾਰਜ ਹਨ, ਪਰ ਉਨ੍ਹਾਂ ਨੇ ਹੁਣ ਚੋਣ ਪ੍ਰਚਾਰ ਲਈ ਆਪਣਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ