Home ਤਾਜ਼ਾ ਖਬਰਾਂ ਜਲੰਧਰ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

0

ਜਲੰਧਰ,22 ਅਪ੍ਰੈਲ, ਹ.ਬ. : ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਵਲੋਂ ਸਟਾਰ ਪ੍ਰਚਾਰਕਾਂ ਦੀ ਇਸ ਸੂਚੀ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੇ ਰੁਪਾਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਡਾ. ਜਤਿੰਦਰ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜਲੰਧਰ ਲੋਕ ਸਭਾ ਇੰਚਾਰਜ ਡਾ. ਮਹਿੰਦਰ ਸਿੰਘ, ਕੌਮੀ ਸਕੱਤਰ ਤੇ ਸਹਿ ਇੰਚਾਰਜ ਪੰਜਾਬ ਡਾ. ਨਰਿੰਦਰ ਸਿੰਘ ਰੈਨਾ, ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ, ਸੰਗਠਨ ਮਹਾ ਮੰਤਰੀ ਪੰਜਾਬ ਸ੍ਰੀ ਮੰਥਰੀ ਸ੍ਰੀਨਿਵਾਸਲੂ, ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ, ਸੀਨੀਅਰ ਆਗੂ ਅਨਿਲ ਜੈਨ, ਸੀਨੀਅਰ ਆਗੂ ਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਰਾਣਾ ਗੁਰਮੀਤ ਸਿੰਘ ਸੋਢੀ, ਮਨੋਜ ਤਿਵਾੜੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਬਲਬੀਰ ਸਿੰਘ ਸਿੱਧੂ, ਕੇਵਲ ਸਿੰਘ ਢਿੱਲੋਂ, ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਬੁਲਾਰੇ ਆਰ.ਪੀ. ਸਿੰਘ, ਮਨਪ੍ਰੀਤ ਸਿੰਘ ਬਾਦਲ, ਡਾ.ਰਾਜ ਕੁਮਾਰ ਵੇਰਕਾ, ਫਤਿਹਜੰਗ ਸਿੰਘ ਬਾਜਵਾ, ਤੀਕਸ਼ਣ ਸੂਦ, ਐਸਐਸ ਵਿਰਕ, ਬਾਲੀ ਭਗਤ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਗਾ ਅਤੇ ਮੋਨਾ ਜੈਸਵਾਲ, ਅਵਿਨਾਸ਼ ਚੰਦਰ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ।