
ਜਲੰਧਰ, 14 ਮਾਰਚ, ਹ.ਬ. : ਜਲੰਧਰ ਲੋਕ ਸਭਾ ਸੀਟ ਤੋਂ ਹੋਣ ਵਾਲੀਆਂ ਉਪ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਨੇ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਕਰਮਜੀਤ ਕੌਰ ਸੰਤੋਖ ਚੌਧਰੀ ਦੀ ਪਤਨੀ ਹੈ, ਜਿਸ ਦੀ ਹਾਲ ਹੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਕਾਂਗਰਸ ਪ੍ਰਧਾਨ ਮੱਲਿਕਾਰੁਜਨਾ ਖੜਗੇ ਵੱਲੋਂ ਕਰਮਜੀਤ ਕੌਰ ਦੇ ਨਾਂ ਤੇ ਮੋਹਰ ਲਗਾ ਦਿੱਤੀ ਗਈ ਹੈ ਤੇ ਉਹ ਜਲੰਧਰ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਵਜੋਂ ਚੋਣਾਂ ਲੜਨਗੇ। ਸਵ. ਸਾਂਸਦ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦੇ ਕੇ ਰਾਹੁਲ ਗਾਂਧੀ ਨੇ ਅਪਣਾ ਵਾਅਦਾ ਨਿਭਾਇਆ। ਸੰਤੋਖ ਚੌਧਰੀ ਦਾ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਦੇਹਾਂਤ ਹੋ ਗਿਆ ਸੀ। ਰਾਹੁਲ ਗਾਂਧੀ ਚੌਧਰੀ ਸੰਤੋਖ ਸਿੰਘ ਦੇ ਸਸਕਾਰ ਵਿਚ ਸ਼ਾਮਲ ਹੋਏ ਸੀ। ਡਾ. ਕਰਮਜੀਤ ਕੌਰ ਚੌਧਰੀ ਸਪੋਰਟਸ ਕਾਲਜ ਦੀ ਪ੍ਰਿੰਸੀਪਲ ਰਹਿ ਚੁੱਕੀ ਹੈ। ਉਹ ਕਈ ਕਾਲਜਾਂ ਦੀ ਡਾਇਰੈਕਟਰ ਵੀ ਰਹੀ ਹੈ।