Home ਤਾਜ਼ਾ ਖਬਰਾਂ ਜਲੰਧਰ ਵਿਚ ਆਪ ਦੀ ਹੋਈ ਇਤਿਹਾਸਕ ਜਿੱਤ : ਕੇਜਰੀਵਾਲ

ਜਲੰਧਰ ਵਿਚ ਆਪ ਦੀ ਹੋਈ ਇਤਿਹਾਸਕ ਜਿੱਤ : ਕੇਜਰੀਵਾਲ

0

ਅਰਵਿੰਦ ਕੇਜਰੀਵਾਲ ਨੇ ਜਲੰਧਰ ਵਾਸੀਆਂ ਨੂੰ ਦਿੱਤੀ ਵਧਾਈ
ਜਲੰਧਰ, 13 ਮਈ, ਹ.ਬ. : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਜ਼ਿਮਨੀ ਚੋਣ ਵਿੱਚ ਮਿਲੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਵਿਚ ਆਪ ਦੀ ਹੋਈ ਇਤਿਹਾਸਕ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਫ਼ਤਵੇ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਅਤੇ ਖੁਸ਼ ਹਨ। ਹਰਪਾਲ ਚੀਮਾ ਨੇ ਲੋਕਾਂ ਦਾ ਧੰਨਵਾਦ ਕੀਤਾ। ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਚੀਮਾ ਨੇ ਕਿਹਾ ਕਿ ਮੈਂ ਜਲੰਧਰ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ। ਜਲੰਧਰ ਜ਼ਿਮਨੀ ਚੋਣ ’ਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ।