Home ਤਾਜ਼ਾ ਖਬਰਾਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਬਾਰੇ ਪੰਜਾਬ ਦੇ ਕਿਸਾਨਾਂ ਨੇ ਸੀਐਮ ਦੇ ਫੈਸਲੇ ਦਾ ਕੀਤਾ ਸੁਆਗਤ

ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਬਾਰੇ ਪੰਜਾਬ ਦੇ ਕਿਸਾਨਾਂ ਨੇ ਸੀਐਮ ਦੇ ਫੈਸਲੇ ਦਾ ਕੀਤਾ ਸੁਆਗਤ

0
ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਬਾਰੇ ਪੰਜਾਬ ਦੇ ਕਿਸਾਨਾਂ ਨੇ ਸੀਐਮ ਦੇ ਫੈਸਲੇ ਦਾ ਕੀਤਾ ਸੁਆਗਤ

ਜ਼ੀਰਾ, 18 ਜਨਵਰੀ, ਹ.ਬ. : ਪੰਜਾਬ ਦੇ ਜੀਰਾ ’ਚ ਸ਼ਰਾਬ ਦੀ ਫੈਕਟਰੀ ਨੂੰ ਲੈ ਕੇ ਸਥਾਨਕ ਵਾਸੀਆਂ ਅਤੇ ਕਿਸਾਨਾਂ ਦੇ ਵਿਰੋਧ ਦੌਰਾਨ ਸੀਐਮ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਕਿਸਾਨ ਆਗੂ ਗੁਰਦੀਪ ਸਿੰਘ ਨੇ ਇਸ ਨੂੰ ‘ਆਪ’ ਸਰਕਾਰ ਦਾ ਸ਼ਲਾਘਾਯੋਗ ਕਦਮ ਦੱਸਿਆ ਹੈ।
ਦੂਜੇ ਪਾਸੇ ਪੰਜਾਬ ਕਿਸਾਨ ਯੂਨੀਅਨ ਦੇ ਬਾਗੀ ਨੇਤਾ ਗੁਰਦੀਪ ਸਿੰਘ ਭੰਡਾਰ ਨੇ ਇੱਕ ਵੀਡੀਓ ਜਾਰੀ ਕਰਦਿਆਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਨੀਤੀਆਂ ਨੂੰ ਦੋਹਰੀ ਨੀਤੀ ਦੱਸਦੇ ਹੋਏ ਪ੍ਰਸ਼ਨ ਚਿੰਨ੍ਹ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੰਤ ਬਲਬੀਰ ਸਿੰਘ ਸੀਚੇਵਾਲ ਜੋ ਅਪਣੇ ਆਪ ਨੂੰਵਾਤਾਵਰਣ ਪ੍ਰੇਮੀ ਦੱਸਦੇ ਹਨ।
ਉਨ੍ਹਾਂ ਨੇ ਸ਼ਰਾਬ ਫੈਕਟਰੀ ਦੇ ਸਾਰੇ ਤੱਥ ਵੱਖ-ਵੱਖ ਏਜੰਸੀਆਂ ਪਾਸੋਂ ਪਾਸ ਕਰਨ ਦੀ ਗੱਲ ਕਹੀ ਸੀ ਪਰ ਹੁਣ ਪੰਜਾਬ ਸਰਕਾਰ ਨੇ ਉਕਤ ਫੈਕਟਰੀ ਨੂੰ ਬੰਦ ਕਰਨ ਦਾ ਜੋ ਫੈਸਲਾ ਕੀਤਾ ਹੈ। ਉਹ ਕਿਸੇ ਅਦਾਲਤ ਦਾ ਫੈਸਲਾ ਨਹੀਂ ਸਥਾਨਕ ਲੋਕਾਂ ਅਤੇ ਕਿਸਾਨਾਂ ਦੇ ਨਿਡਰਤਾ ਨਾਲ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੋਕ ਲਹਿਰ ਬਣਾਉਣ ਦੀ ਜਿੱਤ ਹੈ।