
ਪਟਿਆਲਾ, 11 ਅਗਸਤ, ਹ.ਬ. : ਪੰਜਾਬ ਦੇ ਅਕਾਲੀ ਦਿੱਗਜ ਅਤੇ ਸਾਬਕਾ ਮੰਤਰੀ ਬਿਕਰਮਜੀਤ ਮਜੀਠੀਆ ਸਾਢੇ ਪੰਜ ਮਹੀਨੇ ਬਾਅਦ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ। ਮਾਝਾ ਦੇ ਜਰਨੈਲ ਕਹੇ ਜਾਣ ਵਾਲੇ ਮਜੀਠੀਆ ਦਾ ਉਨ੍ਹਾਂ ਦੇ ਸਮਰਥਕਾਂ ਨੇ ਜ਼ੋਰਦਾਰ ਸੁਆਗਤ ਕੀਤਾ। ਮਜੀਠੀਆ ਨੂੰ ਬੁਧਵਾਰ ਸਵੇਰੇ ਹੀ ਹਾਈ ਕੋਰਟ ਤੋਂ ਜ਼ਮਾਨਤ ਮਿਲੀ। ਉਨ੍ਹਾਂ ਖ਼ਿਲਾਫ਼ ਪਿਛਲੀ ਕਾਂਗਰਸ ਸਰਕਾਰ ਨੇ ਡਰੱਗਜ਼ ਦਾ ਕੇਸ ਦਰਜ ਕੀਤਾ ਸੀ।
ਜੇਲ੍ਹ ਤੋਂ ਬਾਹਰ ਨਿਕਲਦੇ ਹੀ ਬਗੈਰ ਨਾਂ ਲਏ ਉਨ੍ਹਾਂ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ’ਤੇ ਨਿਸ਼ਾਨਾ ਸਾਧਿਆ।