Home ਨਜ਼ਰੀਆ ਜੇ ਲੌਕਡਾਊਨ ਲੱਗ ਗਿਆ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ : ਰਾਕੇਸ਼ ਟਿਕੈਤ

ਜੇ ਲੌਕਡਾਊਨ ਲੱਗ ਗਿਆ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ : ਰਾਕੇਸ਼ ਟਿਕੈਤ

0
ਜੇ ਲੌਕਡਾਊਨ ਲੱਗ ਗਿਆ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ : ਰਾਕੇਸ਼ ਟਿਕੈਤ

ਸਹਾਰਨਪੁਰ, 8 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪਿਛਲੇ ਸਾਢੇ 4 ਮਹੀਨੇ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਸਹਾਰਨਪੁਰ ‘ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ ਦੀ ਧੀ ਦੇ ਵਿਆਹ ‘ਚ ਪੁੱਜੇ।

ਇਸ ਮੌਕੇ ਰਾਕੇਸ਼ ਟਿਕੈਤ ਨੇ ਮੁੜ ਦੋਹਰਾਇਆ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤਕ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਲੌਕਡਾਊਨ ਵੀ ਲਗਾ ਦਿੱਤਾ ਜਾਂਦਾ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ‘ਚ ਹਨ।

ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਹੁਣ ਪਿੰਡ-ਪਿੰਡ ਤਕ ਫੈਲ ਚੁੱਕਾ ਹੈ। ਕਿਸਾਨ ਅੰਦੋਲਨ ਦੇ ਸਮਰਥਨ ‘ਚ ਭਾਜਪਾ ਆਗੂ ਪ੍ਰਿਯਵੰਦਾ ਤੋਮਰ ਦੇ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਰਹੇ ਹਨ ਕਿ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ।
ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਸਰਕਾਰ, ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ। ਇਹ ਅੰਦੋਲਨ ਹੁਣ ਪੂਰੇ ਦੇਸ਼ ‘ਚ ਫੈਲ ਰਿਹਾ ਹੈ। ਕਿਸਾਨ ਅੰਦੋਲਨ ਦਾ ਹੱਲ ਤਾਂ ਸਰਕਾਰ ਨੇ ਕੱਢਣਾ ਹੈ, ਸਾਡਾ ਕੰਮ ਤਾਂ ਅੰਦੋਲਨ ਕਰਨਾ ਹੈ। ਸਰਕਾਰ ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ।