ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ’ਤੇ 15 ਨਵੰਬਰ ਨੂੰ ਆਵੇਗਾ ਫ਼ੈਸਲਾ

ਨਵੀਂ ਦਿੱਲੀ,12 ਨਵੰਬਰ, ਹ.ਬ. : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ 15 ਨਵੰਬਰ ਤੱਕ ਸੁਰੱਖਿਆ ਦਿੱਤੀ ਹੈ। ਅਦਾਲਤ ਹੁਣ ਅਦਾਕਾਰਾ ਦੀ ਜ਼ਮਾਨਤ ਪਟੀਸ਼ਨ ’ਤੇ 15 ਨਵੰਬਰ ਨੂੰ ਆਪਣਾ ਫੈਸਲਾ ਸੁਣਾਏਗੀ। ਅਦਾਲਤ ਨੇ 10 ਨਵੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਦੱਸ ਦੇਈਏ ਕਿ ਵੀਰਵਾਰ ਨੂੰ ਪਟਿਆਲਾ ਹਾਊਸ ਕੋਰਟ ’ਚ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਲੀਲ ਦਿੱਤੀ ਕਿ ਜਦੋਂ ਮਨੀ ਲਾਂਡਰਿੰਗ ਨਾਲ ਜੁੜੇ ਸਾਰੇ ਦੋਸ਼ੀ ਜੇਲ ’ਚ ਹਨ ਤਾਂ ਜੈਕਲੀਨ ਫਰਨਾਂਡੀਜ਼ ਨੂੰ ਜ਼ਮਾਨਤ ਕਿਉਂ ਦਿੱਤੀ ਜਾਵੇ।

Video Ad
Video Ad