ਜੋ ਮੇਰੇ ਮੌਨ ਤੋਂ ਡਰਦੇ ਹਨ, ਮੈਂ ਉਨ੍ਹਾਂ ਤੋਂ ਨਹੀਂ ਡਰਦਾ : ਰਾਹੁਲ ਗਾਂਧੀ

ਨਵੀਂ ਦਿੱਲੀ, 18 ਮਾਰਚ (ਹਮਦਰਦ ਨਿਊਜ਼ ਸਰਵਿਸ) : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਦਾ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤਕ 300 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਰਾਹੁਲ ਗਾਂਧੀ ਨੇ ਕਿਹਾ, “ਸ਼ਹੀਦ ਹੋਏ ਅੰਨਦਾਤਿਆਂ ਲਈ ਮੇਰਾ 2 ਮਿੰਟਾਂ ਦਾ ਮੌਨ ਭਾਜਪਾ ਨੂੰ ਪ੍ਰਵਾਨ ਨਹੀਂ। ਆਪਣੇ ਕਿਸਾਨ-ਮਜ਼ਦੂਰ ਭਰਾਵਾਂ ਦੇ ਬਲੀਦਾਨ ਨੂੰ ਮੈਂ ਵਾਰ-ਵਾਰ ਸ਼ਰਧਾਂਜਲੀ ਦੇਵਾਂਗਾ, ਜੋ ਮੇਰੇ ਮੌਨ ਤੋਂ ਡਰਦੇ ਹਨ, ਮੈਂ ਉਨ੍ਹਾਂ ਤੋਂ ਨਹੀਂ ਡਰਦਾ।”
ਕਿਸਾਨਾਂ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਹੁਣ ਖੁੱਲ੍ਹ ਕੇ ਬੋਲ ਰਹੇ ਹਨ। ਉਨ੍ਹਾਂ ਬੁੱਧਵਾਰ ਨੂੰ ਵੀ ਟਵੀਟ ਕਰਕੇ ਆਖਿਆ ਕਿ ਨਾ ਡਰਾਂਗੇ, ਨਾ ਝੁਕਾਂਗੇ, ਅੱਤਿਆਚਾਰ ਦਾ ਸਾਹਮਣਾ ਸੱਤਿਆਗ੍ਰਹਿ ਨਾਲ ਕਰਾਂਗੇ। ਤਿੰਨੇ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣੇ ਹੀ ਹੋਣਗੇ।
ਦੱਸ ਦੇਈਏ ਕਿ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਟੀਕਰੀ, ਸਿੰਘੂ ਤੇ ਗਜ਼ੀਪੁਰ ਬਾਰਡਰ ਉੱਤੇ ਅੰਦੋਲਨ ਕਰ ਰਹੇ ਹਨ।
ਉੱਧਰ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੀ ਦਿਸ਼ਾ ‘ਚ ਵੱਡਾ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਫ਼ਸਲ ਵੇਚਣ ਲਈ ਉਨ੍ਹਾਂ ਕੋਲ ਕਈ ਵਿਕਲਪ ਹੋਣਗੇ।

Video Ad
Video Ad