Home ਤਾਜ਼ਾ ਖਬਰਾਂ ਜੰਤਰ ਮੰਤਰ ’ਤੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ

ਜੰਤਰ ਮੰਤਰ ’ਤੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ

0

ਪਹਿਲਵਾਨਾਂ ਨੇ ਪੁਲਿਸ ’ਤੇ ਕੁੱਟਮਾਰ ਦੇ ਲਗਾਏ ਦੋਸ਼
ਨਵੀਂ ਦਿੱਲੀ, 4 ਮਈ, ਹ.ਬ. : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਸ ਵਿਚਾਲੇ ਬੁੱਧਵਾਰ ਦੇਰ ਰਾਤ ਝੜਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਮੀਂਹ ਕਾਰਨ ਉਨ੍ਹਾਂ ਨੇ ਬਿਸਤਰੇ ਮੰਗਵਾਏ ਸਨ। ਪੁਲਿਸ ਨੇ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤੇ। ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ। ਖਬਰਾਂ ਮੁਤਾਬਕ ਦੁਸ਼ਯੰਤ ਫੋਗਾਟ ਸਮੇਤ ਦੋ ਪਹਿਲਵਾਨ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਜੰਤਰ-ਮੰਤਰ ’ਤੇ ਮੋਰਚਾ ਸੰਭਾਲਣ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਬਾਅਦ ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਜੰਤਰ-ਮੰਤਰ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨ ਬਜਰੰਗ ਪੂਨੀਆ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਪੂਰੇ ਦੇਸ਼ ਦੇ ਸਮਰਥਨ ਦੀ ਲੋੜ ਹੈ, ਸਾਰਿਆਂ ਨੂੰ ਦਿੱਲੀ ਆਉਣਾ ਚਾਹੀਦਾ ਹੈ। ਪੁਲਿਸ ਸਾਡੇ ਵਿਰੁੱਧ ਤਾਕਤ ਦੀ ਵਰਤੋਂ ਕਰ ਰਹੀ ਹੈ। ਔਰਤਾਂ ਨਾਲ ਦੁਰਵਿਵਹਾਰ ਕਰਨਾ ਅਤੇ ਬ੍ਰਿਜਭੂਸ਼ਣ ਵਿਰੁੱਧ ਕੁਝ ਨਹੀਂ ਕਰਨਾ। ਇਸ ਤੋਂ ਇਲਾਵਾ ਪਹਿਲਵਾਨਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕੁਝ ਬਾਹਰੀ ਵਿਅਕਤੀਆਂ ਨੇ ਸ਼ਰਾਬ ਪੀ ਕੇ ਹੰਗਾਮਾ ਕੀਤਾ ਅਤੇ ਦੁਰਵਿਵਹਾਰ ਵੀ ਕੀਤਾ।