ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ 5 ਅੱਤਵਾਦੀ ਢੇਰ

ਸ੍ਰੀਨਗਰ, 9 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਹਿਲਾ ਮੁਕਾਬਲਾ ਤਰਾਲ ’ਚ ਹੋਇਆ, ਜਿੱਥੇ 2 ਅੱਤਵਾਦੀ ਮਾਰੇ ਗਏ, ਦੂਜਾ ਮੁਕਾਬਲਾ ਸ਼ੋਂਪੀਆਂ ’ਚ ਹੋਇਆ, ਜਿੱਕੇ ਤਿੰਨ ਅੱਤਵਾਦੀਆਂ ਨੂੰ ਭਾਰਤ ਦੇ ਜਵਾਨਾਂ ਨੇ ਢੇਰ ਕਰ ਦਿੱਤਾ।
ਇਨ੍ਹਾਂ ਮੁਕਾਬਲਿਆਂ ਦੌਰਾਨ ਭਾਰਤ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅੱਤਵਾਦੀ ਇੱਕ ਧਾਰਮਿਕ ਸਥਾਨ ਵਿੱਚ ਛੁਪੇ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਫਿਲਹਾਲ ਬਾਕੀ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਠਭੇੜ ਜਾਰੀ ਤੇ ਅੱਗੇ ਦੀ ਜਾਣਕਾਰੀ ਜਲਦ ਹੀ ਦਿੱਤੀ ਜਾਵੇਗੀ।

Video Ad
Video Ad