ਡਰੋਨ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਲਗਾਏ 700 ਨਾਕੇ

ਅੰਮ੍ਰਿਤਸਰ, 5 ਅਗਸਤ, ਹ.ਬ. : ਏਡੀਜੀਪੀ ਮਨੁੱਖੀ ਅਧਿਕਾਰ ਨਰੇਸ਼ ਅਰੋੜਾ ਨੇ ਡਰੋਨ ਸਰਗਰਮੀਆਂ ’ਤੇ ਨਜ਼ਰ ਰੱਖ ਕੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਉਣ ਅਤੇ ਤਸਕਰੀ ਨੂੰ ਰੋਕਣ ਲਈ ਪੰਜਾਬ ਵਿੱਚ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਵੀਰਵਾਰ ਅੱਧੀ ਰਾਤ ਨੂੰ ਅਜਨਾਲਾ ਸੈਕਟਰ ਦਾ ਦੌਰਾ ਕੀਤਾ। ਪੁਲਿਸ ਨੇ ਇਹ ਆਪਰੇਸ਼ਨ ਦੇਸ਼ ਦੀ ਦੂਜੀ ਲਾਈਨ ਆਫ ਡਿਫੈਂਸ ਬਾਰਡਰ ਸਕਿਓਰਿਟੀ ਫੋਰਸ ਦੇ ਸਹਿਯੋਗ ਨਾਲ ਕੀਤਾ। ਇਹ ਆਪਰੇਸ਼ਨ ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸੱਤ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਅੰਮ੍ਰਿਤਸਰ ਦਿਹਾਤੀ ਦੇ ਇਲਾਕੇ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਬਾਰਡਰ ਜ਼ੋਨ ਦੇ ਆਈਜੀ ਮੋਹਨੀਸ਼ ਚਾਵਲਾ ਅਤੇ ਐਸਐਸਪੀ ਦੇਹਾਤੀ ਸਵਪਨਦੀਪ ਸ਼ਰਮਾ ਵੀ ਮੌਜੂਦ ਸਨ।

Video Ad
Video Ad