Home ਤਾਜ਼ਾ ਖਬਰਾਂ ਡਿਬਰੂਗੜ੍ਹ ਜੇਲ੍ਹ ਵਿਚ ਅਲੱਗ ਸੈਲ ’ਚ ਰੱਖਿਆ ਅੰਮ੍ਰਿਤਪਾਲ, ਵਧਾਈ ਸੁਰੱਖਿਆ

ਡਿਬਰੂਗੜ੍ਹ ਜੇਲ੍ਹ ਵਿਚ ਅਲੱਗ ਸੈਲ ’ਚ ਰੱਖਿਆ ਅੰਮ੍ਰਿਤਪਾਲ, ਵਧਾਈ ਸੁਰੱਖਿਆ

0


ਮੋਗਾ, 24 ਅਪ੍ਰੈਲ, ਹ.ਬ. : ਕਈ ਦਿਨਾ ਤੋਂ ਫਰਾਰ ਚਲ ਰਿਹਾ ਅੰਮ੍ਰਿਤਪਾਲ ਆਖਰ ਪੰਜਾਬ ਪੁਲਿਸ ਨੇ ਫੜ ਹੀ ਲਿਆ। ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਉਸ ਦੇ ਸਾਥੀਆਂ ਤੋਂ ਦੂਰ ਇਕ ਵੱਖਰੇ ਸੈੱਲ ਵਿਚ ਰੱਖਿਆ ਗਿਆ ਹੈ। ਉਸ ਦੇ 9 ਸਾਥੀ ਜੇਲ੍ਹ ਵਿੱਚ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇੰਟੈਲੀਜੈਂਸ ਬਿਊਰੋ (ਆਈ.ਬੀ.), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਹੋਰ ਕੇਂਦਰੀ ਖੁਫੀਆ ਏਜੰਸੀਆਂ ਦੀ ਟੀਮ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰਨ ਲਈ ਜਲਦ ਹੀ ਡਿਬਰੂਗੜ੍ਹ ਜੇਲ੍ਹ ਪੁੱਜਣੀਆਂ। ਖੁਫੀਆ ਏਜੰਸੀਆਂ ਨੂੰ ਅੰਮ੍ਰਿਤਪਾਲ ਦੇ ਪਾਕਿਸਤਾਨ ਅਤੇ ਹੋਰ ਦੇਸ਼ਾਂ ਨਾਲ ਸਬੰਧਾਂ ਬਾਰੇ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਦੇ ਨਾਲ ਹੀ ਜੇਲ੍ਹ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ। ਅਸਾਮ ਪੁਲਿਸ, ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮਚਾਰੀਆਂ ਦੇ ਬਲੈਕ ਕੈਟ ਕਮਾਂਡੋਜ਼ ਦੁਆਰਾ ਜੇਲ੍ਹ ਦੀ ਸੁਰੱਖਿਆ ਕੀਤੀ ਜਾਂਦੀ ਹੈ। ਕੇਂਦਰੀ ਖੁਫੀਆ ਏਜੰਸੀਆਂ ਅੰਮ੍ਰਿਤਪਾਲ ਤੋਂ ਵੀ ਪੁੱਛਗਿੱਛ ਕਰਨਗੀਆਂ।