Home ਭਾਰਤ ਤੇਲੰਗਾਨਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਪਰਿਵਾਰ ਸਮੇਤ ਕੀਤੀ ਖੁਦਕੁਸ਼ੀ

ਤੇਲੰਗਾਨਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਪਰਿਵਾਰ ਸਮੇਤ ਕੀਤੀ ਖੁਦਕੁਸ਼ੀ

0
ਤੇਲੰਗਾਨਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਪਰਿਵਾਰ ਸਮੇਤ ਕੀਤੀ ਖੁਦਕੁਸ਼ੀ

ਹੈਦਰਾਬਾਦ, 25 ਮਾਰਚ (ਹਮਦਰਦ ਨਿਊਜ਼ ਸਰਵਿਸ) : ਤੇਲੰਗਾਨਾ ਦੇ ਮੰਚਰਿਆਲ ਜ਼ਿਲ੍ਹੇ ‘ਚ ਕਰਜ਼ੇ ਦੇ ਭਾਰ ਹੇਠ ਦੱਬੇ ਇਕ ਪਰਿਵਾਰ ਦੇ 4 ਮੈਂਬਰਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਸੀਪੇਟ ਮੰਡਲ ਦੇ ਇਕ ਘਰ ‘ਚ ਵੀਰਵਾਰ ਨੂੰ ਇਕ ਵਿਅਕਤੀ, ਉਸ ਦੀ ਪਤਨੀ, ਬੇਟੀ ਤੇ ਬੇਟੇ ਦੀ ਲਾਸ਼ ਫ਼ਾਹੇ ਨਾਲ ਲਟਕੀ ਮਿਲੀ ਸੀ।
ਪੁਲਿਸ ਅਨੁਸਾਰ ਪਰਿਵਾਰ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਵਿਅਕਤੀ ਕਈ ਸਾਲਾਂ ਤੋਂ ਖੇਤੀ ਕਰ ਰਿਹਾ ਸੀ ਅਤੇ ਖੇਤੀ ਵਾਲੀ ਜ਼ਮੀਨ ਠੇਕੇ ‘ਤੇ ਲਈ ਹੋਈ ਸੀ। ਪਰ ਹਾਲ ਹੀ ‘ਚ ਉਸ ਦੀ ਫਸਲ ਬਰਬਾਦ ਹੋ ਗਈ ਸੀ ਅਤੇ ਉਸ ਨੇ ਪਿਛਲੇ ਸਾਲ ਆਪਣੀ ਧੀ ਦੇ ਵਿਆਹ ਲਈ ਕਰਜ਼ਾ ਵੀ ਲਿਆ ਸੀ।
ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਵਿਅਕਤੀ ਨੇ ਕੁਝ ਲੋਕਾਂ ਤੋਂ ਕਰਜ਼ਾ ਲਿਆ ਸੀ ਅਤੇ ਇਸ ਤਰ੍ਹਾਂ ਉਸ ਉੱਤੇ ਲੱਖਾਂ ਰੁਪਏ ਦੇ ਕਰਜ਼ੇ ਦਾ ਬੋਝ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਾਇਦ ਪਰਿਵਾਰ ਨੇ ਇਸੇ ਕਾਰਨ ਇਹ ਗਲਤ ਕਦਮ ਚੁੱਕਿਆ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਮੁਖੀ ਵੱਲੋਂ ਕਥਿਤ ਤੌਰ ‘ਤੇ ਲਿਖਿਆ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਉਹ ਕਰਜ਼ਾ ਮੋੜਨ ਦੀ ਸਥਿਤੀ ‘ਚ ਨਹੀਂ ਹੈ ਅਤੇ ਇਸ ਕਾਰਨ ਉਸ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।