ਦਲਿਤਾਂ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਕ੍ਰਿਕਟਰ ਯੁਵਰਾਜ ਸਿੰਘ ਨੂੰ ਮਿਲੀ ਰਾਹਤ

ਚੰਡੀਗੜ੍ਹ, 27 ਮਾਰਚ, ਹ.ਬ. : ਦਲਿਤਾਂ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਕ੍ਰਿਕਟਰ ਯੁਵਰਾਜ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਿਲਹਾਲ ਰਾਹਤ ਜਾਰੀ ਰੱਖੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਫਿਲਹਾਲ ਯੁਵਰਾਜ ਸਿੰਘ ਖ਼ਿਲਾਫ਼ ਕੋਈ ਸਖਤ ਕਾਰਵਾਈ ਨਾ ਕਰਨ ਦੇ Îਨਿਰਦੇਸ਼ ਦਿੱਤੇ ਹਨ। ਹਾਂਸੀ ਵਿਚ ਦਰਜ ਐਫਆਈਆਰ ਵਿਚ ਗ੍ਰਿਫਤਾਰੀ ਤੋਂ ਬਚਣ ਦੇ ਲਈ ਯੁਵਰਾਜ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਹਰਿਆਣਾ ਦੇ ਹਾਂਸੀ ਵਿਚ ਦੋ ਜੂਨ ਨੂੰ ਯੁਵਰਾਜ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਸੀ ਕਿ ਉਨ੍ਹਾਂ ਨੇ ਦਲਿਤ ਵਰਗ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਕਾਫੀ ਸਮੇਂ ਤੋਂ ਇਹ ਸ਼ਿਕਾਇਤ ਵਿਚਾਰਅਧੀਨ ਰਹੀ ਅਤੇ ਲਗਭਗ 8 ਮਹੀਨੇ ਬਾਅਦ 14 ਫਰਵਰੀ ਨੂੰ ਹਰਿਆਣਾ ਪੁਲਿਸ ਨੇ ਯੁਵਰਾਜ ਦੇ ਖ਼ਿਲਾਫ਼ ਐਸਸੀ ਐਸਟੀ ਐਕਟ ਵਿਚ ਐਫਆਈਆਰ ਦਰਜ ਕਰ ਲਈ ਸੀ।

Video Ad
Video Ad