ਦਿੱਗਜ ਅਦਾਕਾਰ ਧਰਮਿੰਦਰ ਨੇ ਲਗਵਾਇਆ ਕੋਰੋਨਾ ਦਾ ਟੀਕਾ

ਨਵੀਂ ਦਿੱਲੀ, 20 ਮਾਰਚ, ਹ.ਬ. : ਭਾਰਤ ਵਿਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ, ਕਰਨਾਟਕ, ਗੁਜਰਾਤ, ਮੱਧਪ੍ਰਦੇਸ਼ ਅਤੇ ਦਿੱਲੀ ਵਿਚ ਵੀ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿਚ ਸਰਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਭੀੜ ਵਾਲੀ ਜਗ੍ਹਾ ’ਤੇ ਸੋਸ਼ਲ ਡਿਸਟੈਂਸਿੰਗ ਦਾ Îਧਿਆਨ ਰੱਖਣ ਅਤੇ ਬਾਹਰ Îਨਿਕਲਦੇ ਸਮੇਂ ਮਾਸਕ ਜ਼ਰੂਰ ਲਗਾਉਣ। ਨਾਲ ਹੀ ਕੋਰੋਨਾ ਵਾਇਰਸ ਦੇ ਖਿਲਾਫ਼ ਦੇਸ਼ ਵਿਚ ਟੀਕਾਕਰਣ ਮੁਹਿੰਮ ਵੀ ਤੇਜ਼ੀ ਨਾਲ ਚਲ ਰਹੀ ਹੈ। ਇਸ ਵਿਚਾਲੇ ਬਾਲੀਵੁਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ। ਕੋਰੋਨ ਦਾ ਟੀਕਾ ਲਗਵਾਉਣ ਤੋਂ ਬਾਅਦ ਧਰਮਿੰਦਰ ਨੇ ਅਪਣੇ ਫੈਂਸ ਨੂੰ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਹੈ।
ਧਰਮਿੰਦਰ ਨੇ ਕੋਰੋਨਾ ਵੈਕਸੀਨ ਲੈਂਦੇ ਹੋਏ ਅਪਣਾ ਵੀਡੀਓ ਸੋਸ਼ਲ ਮੀਡੀਆ ’ਤੇ ਪਾਇਆ ਹੈ। ਧਰਮਿੰਦਰ ਨੇ ਵੀਡੀਓ ਵਿਚ ਅਪਣੇ ਫੈਂਸ ਨੂੰ ਅਪੀਲ ਕਰਦੇ ਹੋਏ ਅਪੀਲ ਕੀਤੀ ਕਿ ਲੌਕਡਾਊਨ ਨੂੰ ਜੇਕਰ ਲੌਕਡਾਊਨ ਕਰਨਾ ਹੈ ਤਾਂ ਦੋ ਗਜ ਦੀ ਦੂਰੀ ਅਤੇ ਮਾਸਕ ਹੈ ਜ਼ਰੂਰੀ, ਮੈਂ ਤਾਂ ਇਹ Îਇੰਜੈਕਸ਼ਨ ਵੀ ਲੈ ਲਿਆ ਹੈ, ਆਪ ਸਾਰੇ ਲੋਕ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਲੈਣ।
ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ ਖ਼ਿਲਾਫ਼ ਟੀਕਾਕਰਣ ਮੁਹਿੰਮ ਦਾ ਦੂਜਾ ਪੜਾਅ ਚਲ ਰਿਹਾ ਹੈ। ਦੂਜੇ ਪੜਾਅ ਦੇ ਤਹਿਤ 60 ਸਾਲ ਦੇ ਉਪਰ ਦੀ ਉਮਰ ਦੇ ਲੋਕਾਂ ਅਤੇ 45 ਸਾਲ ਤੋਂ ਜ਼ਿਆਦਾ ਉਮਰ ਦੇ ਉਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ ਜੋ ਗੰਭੀਰ ਬਿਮਾਰੀਆਂ ਨਾਲ ਪੀੜਤ ਹਨ।

Video Ad
Video Ad