Home ਤਾਜ਼ਾ ਖਬਰਾਂ ਦਿੱਲੀ ’ਚ 16 ਸਾਲਾ ਲੜਕੀ ਦਾ ਬੇਰਹਿਮੀ ਨਾਲ ਕਤਲ

ਦਿੱਲੀ ’ਚ 16 ਸਾਲਾ ਲੜਕੀ ਦਾ ਬੇਰਹਿਮੀ ਨਾਲ ਕਤਲ

0


ਪ੍ਰੇਮੀ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ, ਗ੍ਰਿਫ਼ਤਾਰ
ਨਵੀਂ ਦਿੱਲੀ, 29 ਮਈ (ਹਮਦਰਦ ਨਿਊਜ਼ ਸਰਵਿਸ) :
ਦਿੱਲੀ ’ਚ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਇੱਕ ਲੜਕੇ ਨੇ 16 ਸਾਲਾ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। 20 ਤੋਂ ਜ਼ਿਆਦਾ ਚਾਕੂ ਅਤੇ ਪੱਥਰ ਦੇ 6 ਵਾਰ ਕੀਤੇ, ਜਿਸ ਕਾਰਨ ਗੰਭੀਰ ਜ਼ਖਮੀ ਹੋਈ ਇਸ ਲੜਕੀ ਨੇ ਤੜਪ-ਤੜਪ ਕੇ ਦਮ ਤੋੜ ਦਿੱਤਾ। ਉੱਧਰ ਸ਼ਹਿਰ ਵਿੱਚ ਸ਼ਰ੍ਹੇਆਮ ਵਾਪਰੀ ਇਸ ਹੌਲ਼ਨਾਕ ਘਟਨਾ ’ਤੇ ਦੁੱਖ ਜਤਾਉਂਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਐਲਜੀ ਸਾਹਿਬ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਕੁਝ ਕਰੋ, ਕਾਨੂੰਨੀ ਵਿਵਸਥਾ ਤੁਹਾਡੀ ਜ਼ਿੰਮੇਦਾਰੀ ਹੈ।