Home ਤਾਜ਼ਾ ਖਬਰਾਂ ਦਿੱਲੀ ਤੋਂ ਗ੍ਰਿਫਤਾਰ ਅੱਤਵਾਦੀਆਂ ਨੂੰ ਪੰਜਾਬ ਲਿਆਇਆ ਗਿਆ

ਦਿੱਲੀ ਤੋਂ ਗ੍ਰਿਫਤਾਰ ਅੱਤਵਾਦੀਆਂ ਨੂੰ ਪੰਜਾਬ ਲਿਆਇਆ ਗਿਆ

0
ਦਿੱਲੀ ਤੋਂ ਗ੍ਰਿਫਤਾਰ ਅੱਤਵਾਦੀਆਂ ਨੂੰ ਪੰਜਾਬ ਲਿਆਇਆ ਗਿਆ

ਚੰਡੀਗੜ੍ਹ, 16 ਅਗਸਤ, ਹ.ਬ. : ਪੰਜਾਬ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਤਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਅੱਤਵਾਦੀਆਂ ਨੂੰ ਪੰਜਾਬ ਲਿਆਂਦਾ ਗਿਆ। ਇਹ ਅੱਤਵਾਦੀ ਕੈਨੇਡਾ ਅਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ। ਆਜ਼ਾਦੀ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ, ਐਤਵਾਰ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਦਿੱਲੀ ’ਚ ਕੈਨੇਡਾ ਅਤੇ ਆਸਟ੍ਰੇਲੀਆ ’ਚ ਬੈਠੇ ਗੈਂਗਸਟਰਾਂ ਨਾਲ ਸਬੰਧਤ ਚਾਰ ਅੱਤਵਾਦੀਆਂ ਨੂੰ ਦੋਵਾਂ ਸੂਬਿਆਂ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਦਾ ਸਬੰਧ ਕੈਨੇਡਾ ਦੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਆਸਟ੍ਰੇਲੀਆ ਸਥਿਤ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਨਾਲ ਹੈ। ਇਨ੍ਹਾਂ ਅੱਤਵਾਦੀਆਂ ਨੂੰ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ ਖੁਫੀਆ ਮੁਹਿੰਮ ਦੌਰਾਨ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।