Home ਤਾਜ਼ਾ ਖਬਰਾਂ ਦਿੱਲੀ ਦੇ ਸਕੂਲ ਵਿਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਪਈਆਂ ਭਾਜੜਾਂ

ਦਿੱਲੀ ਦੇ ਸਕੂਲ ਵਿਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਪਈਆਂ ਭਾਜੜਾਂ

0


ਨਵੀਂ ਦਿੱਲੀ, 16 ਮਈ, ਹ.ਬ. : ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸਕੂਲ ਵਿਚ ਬੰਬ ਹੋਣ ਦੀ ਖ਼ਬਰ ਤੋਂ ਬਾਅਦ ਭਾਜੜਾਂ ਪੈ ਗਈਆਂ। ਜਦ ਕਿਸੇ ਨੇ ਸਕੂਲ ਨੂੰ ਮੇਲ ਕਰਕੇ ਬੰਬ ਹੋਣ ਦੀ ਗੱਲ ਹੀ। ਇਸ ਤੋਂ ਬਾਅਦ ਘਟਨਾ ਸਥਾਨ ’ਤੇ ਪੁੱਜੀ ਪੁਲਿਸ ਨੇ ਸਕੂਲ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਬਾਅਦ ’ਚ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੰਬ ਦੀ ਖਬਰ ਝੂਠੀ ਸੀ। ਇਸ ਬਾਰੇ ਗੱਲ ਕਰਦੇ ਹੋਏ ਦੱਖਣੀ ਦਿੱਲੀ ਪੁਲਿਸ ਕਮਿਸ਼ਨਰ ਚੰਦਨ ਚੌਧਰੀ ਨੇ ਕਿਹਾ, ‘ਬੰਬ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਡੀ.ਟੀ (ਬੰਬ ਡਿਸਪੋਜ਼ਲ ਟੀਮ) ਵੱਲੋਂ ਸਕੂਲ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਸਾਨੂੰ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ। ਦਿੱਲੀ ਦੇ ਸਾਦਿਕ ਨਗਰ ਸਥਿਤ ਭਾਰਤੀ ਸਕੂਲ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲਣ ਤੋਂ ਬਾਅਦ ਖਾਲੀ ਕਰਵਾ ਲਿਆ ਗਿਆ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੰਬ ਖੋਜ ਅਤੇ ਨਿਰੋਧਕ ਦਸਤੇ ਨੂੰ ਸੂਚਿਤ ਕੀਤਾ। ਹੰਗਾਮੇ ਦੇ ਵਿਚਕਾਰ, ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਆਪਣੇ ਵਾਰਡਾਂ ਨੂੰ ਘਰ ਲੈ ਜਾਣ ਲਈ ਕਿਹਾ।