ਦਿੱਲੀ ਵਿਚ ਗੰਗਾਰਾਮ ਹਸਪਤਾਲ ਬਣਿਆ ਸਭ ਤੋਂ ਹੌਟਸਪੌਟ, 37 ਡਾਕਟਰਾਂ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 9 ਅਪੈ੍ਰਲ, ਹ.ਬ. : ਦਿੱਲੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵਧਣ ਦੇ ਨਾਲ ਹੀ ਹਸਪਤਾਲਾਂ ਦੇ ਹੌਟਸਪੌਟ ਜ਼ੋਨ ਵਿਚ ਤਬਦੀਲ ਹੋਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ। ਸੰਕਰਮਣ ਦੀ ਤੀਜੀ ਲਹਿਰ ਲੰਘਣ ਤੋ ਬਾਅਦ ਪਹਿਲੀ ਵਾਰ ਕਿਸੇ ਹਸਪਤਾਲ ਵਿਚ ਤਿੰਨ ਦਰਜਨ ਤੋਂ ਵੀ ਜ਼ਿਆਦਾ ਕਰਮਚਾਰੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਹਨ।
ਜਾਣਕਾਰੀ ਅਨੁਸਾਰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿਚ ਇਕੱਠੇ 37 ਡਾਕਟਰ ਕੋਰੋਨਾ ਪਾਜ਼ੇਟਿਵ ਹੋਏ ਹਨ। ਇਨ੍ਹਾਂ ਵਿਚ 32 ਡਾਕਟਰ ਹੋਮ ਆਈਸੋਲੇਸ਼ਨ ਹਨ ਅਤੇ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਹਸਪਤਾਲ ਭਰਤੀ ਕੀਤਾ ਗਿਆ। ਫਿਲਹਾਲ ਰਾਜਧਾਨੀ ਵਿਚ ਇਹ ਸਭ ਤੋਂ ਵੱਡਾ ਹੌਟਸਪੌਟ ਦੇ ਰੂਪ ਵਿਚ ਸਾਹਮਣੇ ਆÎਇਆ ਹੈ।
ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜ ਡਾਕਟਰਾਂ ਦੀ ਹਾਲਤ ਗੰਭੀਰ ਹੈ। ਇਨ੍ਹਾਂ ਦੀ ਉਮਰ 50 ਤੋਂ ਜ਼ਿਆਦਾ ਹੇ। ਇਨ੍ਹਾਂ ਡਾਕਟਰਾਂ ਨੂੰ ਗੰਗਾਰਾਮ ਹਸਪਤਾਲ ਦੇ ਹੀ ਕੋਵਿਡ ਵਾਰਡ ਵਿਚ ਭਰਤੀ ਕੀਤਾ ਗਿਆ। ਇਨ੍ਹਾਂ ਵਿਚੋਂ ਜ਼ਿਆਦਾਤਰ ਡਾਕਟਰ ਕੋਰੋਨਾ ਵਾਇਰਸ ਤੋਂ ਬਚਾਅ ਦੇ ਲਈ ਵੈਕਸੀਨ ਲੈ ਚੁੱਕੇ ਹਨ। ਦੋਵੇਂ ਡੋਜ਼ ਲੈਣ ਤੋਂ ਬਾਅਦ ਇਨ੍ਹਾਂ ਕੋਰੋਨਾ ਹੋਣ ਨੂੰ ਲੈ ਕੇ ਹਸਪਤਾਲ ਵਿਚ ਤਮਾਮ ਤਰ੍ਹਾਂ ਦੀ ਚਰਚਾ ਸ਼ੁਰੂ ਹੋ ਚੁੱਕੀ ਹੈ।

Video Ad
Video Ad