ਦੁਕਾਨ ‘ਚ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਆਂ ਦੀ ਮੌਤ

ਮੁੰਬਈ, 29 ਮਾਰਚ (ਹਮਦਰਦ ਨਿਊਜ਼ ਸਰਵਿਸ) : ਮਹਾਰਾਸ਼ਟਰ ਦੇ ਪਾਲਘਰ ਦੇ ਮੋਖੜਾ ਇਲਾਕੇ ‘ਚ ਐਤਵਾਰ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਦੁਕਾਨ ਨੂੰ ਲੱਗੀ ਅੱਗ ‘ਚ ਇਕੋ ਪਰਿਵਾਰ ਦੇ ਚਾਰ ਮੈਂਬਰ ਮਾਰੇ ਗਏ। ਇਨ੍ਹਾਂ ‘ਚ ਦੋ ਔਰਤਾਂ, ਇਕ ਲੜਕੀ ਅਤੇ ਇਕ ਲੜਕਾ ਸ਼ਾਮਲ ਹੈ, ਜਦਕਿ ਤਿੰਨ ਹੋਰ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਪਾਲਘਰ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਦੱਸਿਆ ਹੈ ਕਿ ਸਾਰੇ ਲੋਕ ਦੁਕਾਨ ‘ਚ ਸੁੱਤੇ ਹੋਏ ਸਨ, ਉਦੋਂ ਇਹ ਹਾਦਸਾ ਵਾਪਰਿਆ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ‘ਚ ਇਕ ਦੁਕਾਨ ‘ਚ ਲੱਗੀ ਅੱਗ ਕਾਰਨ ਇਕ ਪਰਿਵਾਰ ਦੇ ਚਾਰ ਮੈਂਬਰ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਮੋਖੜਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ‘ਚ, ਦੋ ਨਾਬਾਲਗ, ਜਿਨ੍ਹਾਂ ਦੀ ਉਮਰ 10 ਤੋਂ 15 ਸਾਲ ਦੇ ਵਿਚਕਾਰ ਹੈ, ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਮੋਖੜਾ ਤਾਲੁਕਾ ਦੇ ਬ੍ਰਾਹਮਣਪਿੰਡ ‘ਚ ਇਕ ਦੁਕਾਨ ਨੂੰ ਦੁਪਹਿਰ ਢਾਈ ਵਜੇ ਅੱਗ ਲੱਗ ਗਈ। ਪੀੜਤ ਲੋਕ ਇਸ ਦੁਕਾਨ ‘ਚ ਰਹਿੰਦੇ ਸਨ। ਅਧਿਕਾਰੀ ਨੇ ਦੱਸਿਆ ਕਿ ਦੁਕਾਨਦਾਰ ਦੀ ਪਤਨੀ, ਮਾਂ ਅਤੇ ਦੋ ਬੱਚਿਆਂ ਦੀ ਮੌਤ ਅੱਗ ‘ਚ ਸੜਨ ਕਾਰਨ ਹੋ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰ ਅਤੇ ਉਸ ਦੇ ਦੋ ਹੋਰ ਬੱਚੇ ਵੀ ਬੁਰੀ ਤਰ੍ਹਾਂ ਝੁਲਸ ਗਏ। ਉਸ ਨੂੰ ਇਲਾਜ ਲਈ ਨਾਸਿਕ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।
ਜ਼ਿਲ੍ਹਾ ਆਪਦਾ ਸੈੱਲ ਦੇ ਅਧਿਕਾਰੀ ਵਿਵੇਕਾਨੰਦ ਕਦਮ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਇੱਕ ਘੰਟੇ ‘ਚ ਇਸ ਉੱਤੇ ਕਾਬੂ ਪਾਇਆ ਗਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੰਗੂਬਾਈ ਮੋਲੇ (78), ਦਵਾਰਕਾ ਅਨੰਤ ਮੋਲੇ (46), ਪੱਲਵੀ ਮੋਲੇ (15) ਅਤੇ ਕ੍ਰਿਸ਼ਨਾ ਮੋਲੇ (10) ਵਜੋਂ ਹੋਈ ਹੈ।

Video Ad
Video Ad