Home ਤਾਜ਼ਾ ਖਬਰਾਂ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੀਤੀ ਹੱਤਿਆ

0

ਪਟਿਆਲਾ, 24 ਅਪ੍ਰੈਲ, ਹ.ਬ. : ਪਟਿਆਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਸ਼ਹਿਰ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਨੇੜੇ ਕਿਸੇ ਨੇ ਛੂਰਾ ਮਾਰ ਕੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੋਵੇਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਟਿਆਲਾ ਵਿਖੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਨ੍ਹਾਂ ਦੀਆਂ ਖੂਨ ਨਾਲ ਲਥਪਥ ਹੋਈਆਂ ਲਾਸ਼ਾਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਨੇੜਿਓਂ ਬਰਾਮਦ ਹੋਈਆਂ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਦਾ ਕਤਲ ਛੂਰਾ ਮਾਰ ਕੇ ਕੀਤਾ ਗਿਆ । ਕਤਲ ਕੀਤੇ ਗਏ ਨੌਜਵਾਨਾਂ ਦੀ ਪਛਾਣ ਨਕੁਲ ਅਤੇ ਅਨਿਲ ਦੇ ਰੂਪ ਵਿਚ ਹੋਈ ਜੋ ਦੇਰ ਰਾਤ ਮੋਟਰਸਾਈਕਲ ’ਤੇ ਆਪਣੇ ਘਰੋਂ ਕਰੀਬ 12 ਵਜੇ ਕੰਮ ਲਈ ਨਿਕਲੇ ਸੀ ਪਰ ਰਾਤ ਨੂੰ ਹੀ ਕਿਸੇ ਨੇ ਇਨ੍ਹਾਂ ਦੋਵੇਂ ਮੁੰਡਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।