Home ਤਾਜ਼ਾ ਖਬਰਾਂ ਨਵਜੋਤ ਸਿੰਘ ਸਿੱਧੂ ਹੁਣ ਅਪ੍ਰੈਲ ਦੇ ਪਹਿਲੇ ਹਫਤੇ ਹੋ ਸਕਦੇ ਨੇ ਰਿਹਾਅ

ਨਵਜੋਤ ਸਿੰਘ ਸਿੱਧੂ ਹੁਣ ਅਪ੍ਰੈਲ ਦੇ ਪਹਿਲੇ ਹਫਤੇ ਹੋ ਸਕਦੇ ਨੇ ਰਿਹਾਅ

0
ਨਵਜੋਤ ਸਿੰਘ ਸਿੱਧੂ ਹੁਣ ਅਪ੍ਰੈਲ ਦੇ ਪਹਿਲੇ ਹਫਤੇ ਹੋ ਸਕਦੇ ਨੇ ਰਿਹਾਅ

ਅੰਮ੍ਰਿਤਸਰ, 2 ਫ਼ਰਵਰੀ, ਹ.ਬ. : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਨੇ ਇਸ ’ਤੇ ਚੁੱਪ ਧਾਰੀ ਹੋਈ ਹੈ। ਪਰ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਮਨ ਵਿੱਚ ਘੁੰਮ ਰਿਹਾ ਹੈ। ਜੇਕਰ ਆਮ ਮੁਆਫੀ ਦੇ ਦਿਨ ਕੱਟ ਦਿੱਤੇ ਜਾਣ ਤਾਂ ਅਪ੍ਰੈਲ ਮਹੀਨੇ ’ਚ ਸਿੱਧੂ ਬਾਹਰ ਆ ਸਕਦੇ ਹਨ। 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਆਪਣੀ ਇਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਜਾਵੇਗਾ। ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ।