Home ਤਾਜ਼ਾ ਖਬਰਾਂ ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਹੋਣੀ ਟਲ਼ੀ

ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਹੋਣੀ ਟਲ਼ੀ

0
ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਹੋਣੀ ਟਲ਼ੀ

ਚੰਡੀਗੜ੍ਹ, 24 ਜਨਵਰੀ, ਹ.ਬ. : ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਵਿੱਚ ਪ੍ਰਸ਼ਾਸਨਿਕ ਅੜਿੱਕਾ ਖੜ੍ਹਾ ਹੋ ਗਿਆ ਹੈ। ਗਣਤੰਤਰ ਦਿਵਸ ਮੌਕੇ ਉਨ੍ਹਾਂ ਦੇ ਚੰਗੇ ਆਚਰਣ ਨੂੰ ਦੇਖਦਿਆਂ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਪੰਜਾਬ ਸਰਕਾਰ ਵੱਲੋਂ ਅਜੇ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਲੇਕਿਨ 26 ਜਨਵਰੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਦੀ ਤਜਵੀਜ਼ ਨਹੀਂ ਹੈ। ਇਸ ਕਾਰਨ ਸਿੱਧੂ ਦੇ ਸਮਰਥਕਾਂ ਵਿਚ ਮਾਯੂਸੀ ਪਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਜੋ 1 ਫਰਵਰੀ ਨੂੰ ਹੋਣੀ ਸੀ, ਨੂੰ ਵੀ ਸੋਮਵਾਰ ਨੂੰ ਵਧਾ ਕੇ 3 ਫਰਵਰੀ ਕਰ ਦਿੱਤਾ ਗਿਆ ਹੈ।