Home ਤਾਜ਼ਾ ਖਬਰਾਂ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁਝਿਆ

ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁਝਿਆ

0
ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁਝਿਆ

ਖਡੂਰ ਸਾਹਿਬ,18 ਜਨਵਰੀ, ਹ.ਬ. : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਅਰਸ਼ਪ੍ਰੀਤ ਸਿੰਘ ਉਰਫ ਅਰੁਣਪ੍ਰੀਤ ਸਿੰਘ (15) ਪੁੱਤਰ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਬਰਾਂ ਮੁਤਾਬਿਕ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਲੰਘੇ ਦਿਨ ਉਹ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਪਰ ਪਤਾ ਨਹੀਂ ਉਸ ਨੇ ਕਦੋਂ ਆਪਣੇ ਕਿਸੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦਿਆ ਤੇ ਉਸ ਦਾ ਟੀਕਾ ਲਗਾ ਲਿਆ। ਜਦੋਂ ਉਸਦੀ ਹਾਲਤ ਖਰਾਬ ਹੋ ਗਈ ਤਾਂ ਉਸ ਦੇ ਦੋਸਤ ਵੱਲੋਂ ਪਰਿਵਾਰ ਨੂੰ ਫੋਨ ਕਰ ਸੂਚਿਤ ਕੀਤਾ ਗਿਆ। ਉਹ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਕੇ ਗਏ ਪਰ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।