ਨਾਮਜ਼ਦਗੀ ਪਰਚੇ ਵਿੱਚ ਜਾਣਕਾਰੀ ਲੁਕਾਉਣ ਵਾਲੇ ਦੋ ਉਮੀਦਵਾਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ

ਚੰਡੀਗੜ੍ਹ, 12 ਫਰਵਰੀ, ਹ.ਬ. : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਲੜ ਰਹੇ ਦੋ ਉਮੀਦਵਾਰਾਂ ਖ਼ਿਲਾਫ਼ ਨਾਮਜ਼ਦਗੀ ਪਰਚੇ ਵਿੱਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਕਾਰਨ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਕਤ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਜਿਸਦਾ ਪੂਰਾ ਨਾਮ ਹਰਮੀਤ ਸਿੰਘ ਢਿੱਲੋਂ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਜ਼ਿਲ੍ਹਾ ਪਟਿਆਲਾ ਵੱਲੋਂ ਆਪਣੇ ਖਿਲਾਫ਼ ਬਰਨਾਲਾ ਵਿਖੇ ਆਈ.ਪੀ.ਸੀ. ਦੀ ਧਾਰਾ 174 ਅਧੀਨ ਦਰਜ ਮਾਮਲੇ ਐਫ.ਆਈ.ਆਰ. ਨੰਬਰ 509 ਮਿਤੀ 20.12.2019 ਵਿੱਚ ਸ੍ਰੀ ਅਮਰਿੰਦਰਪਾਲ ਸਿੰਘ ਸੀ.ਜੇ.ਐਸ.ਡੀ. ਬਰਨਾਲਾ ਦੀ ਅਦਾਲਤ ਵੱਲੋਂ 2.07.2019 ਨੂੰ ਭਗੌੜਾ ਕਰਾਰ ਦੇਣ ਬਾਰੇ ਸ਼ਿਕਾਇਤ ਪ੍ਰਾਪਤੀ ਹੋਈ ਸੀ।ਸ਼ਿਕਾਇਤ ਵਿੱਚ ਫਾਰਮ 26ਏ (ਐਫੀਡੇਵਿਟ) ੱਚ ਝੂਠੀ ਜਾਣਕਾਰੀ ਦੇਣ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

Video Ad
Video Ad