‘ਨਾ ਡਰਾਂਗੇ, ਨਾ ਝੁਕਾਂਗੇ, ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਨਵੇਂ ਖੇਤੀਬਾੜੀ ਕਾਨੂੰਨ : ਰਾਹੁਲ ਗਾਂਧੀ

ਨਵੀਂ ਦਿੱਲੀ, 17 ਮਾਰਚ (ਹਮਦਰਦ ਨਿਊਜ਼ ਸਰਵਿਸ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਵਕਾਲਤ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, “ਨਾ ਡਰਾਂਗੇ, ਨਾ ਝੁਕਾਂਗੇ, ਅੱਤਿਆਚਾਰ ਦਾ ਸਾਹਮਣਾ ਸੱਤਿਆਗ੍ਰਹਿ ਨਾਲ ਕਰਾਂਗੇ। ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ।”
ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਕਾਂਗਰਸ ਸਮੇਤ ਕਈ ਪਾਰਟੀਆਂ ਨੇ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ। ਪਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ‘ਚ ਸੋਧ ਕਰਨ ਲਈ ਤਿਆਰ ਹੈ ਪਰ ਇਸ ਨੂੰ ਰੱਦ ਨਹੀਂ ਕੀਤਾ ਜਾਵੇਗਾ।
ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤਕ ਅੰਦੋਲਨ ਜਾਰੀ ਰਹੇਗਾ। ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਕਿਹਾ ਸੀ, “ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਅਤੇ ਦਸੰਬਰ ਤੋਂ ਬਾਅਦ ਕਿਸਾਨ ਅੰਦੋਲਨ ‘ਚ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।”
ਦੂਜੇ ਪਾਸੇ ਗਾਜੀਪੁਰ ਸਰਹੱਦ ‘ਤੇ ਕਿਸਾਨ ਹੋਲੀ ਦੀ ਤਿਆਰੀ ‘ਚ ਰੁੱਝੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਸਾਰੇ ਤਿਉਹਾਰ ਬੀਤੇ ਸਾਢੇ ਤਿੰਨ ਮਹੀਨਿਆਂ ਤੋਂ ਸਰਹੱਦ ‘ਤੇ ਹੀ ਮਨਾਏ ਹਨ। ਇਸੇ ਤਰ੍ਹਾਂ ਹੋਲੀ ਵੀ ਇੱਥੇ ਹੀ ਮਨਾਈ ਜਾਵੇਗੀ। ਇਸ ਤਹਿਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਯੂਥ) ਦੇ ਕੌਮੀ ਪ੍ਰਧਾਨ ਚੌਧਰੀ ਗੌਰਵ ਟਿਕੈਤ ਨੇ ਕਿਹਾ ਕਿ ਇਸ ਵਾਰ ਦੇਸ਼ ਦੀ ਸਭ ਤੋਂ ਵੱਡੀ ਇਤਿਹਾਸਕ ਹੋਲੀ ਗਾਜ਼ੀਪੁਰ ਸਰਹੱਦ ‘ਤੇ ਮਨਾਈ ਜਾਵੇਗੀ।

Video Ad
Video Ad