ਨਿਊਜ਼ੀਲੈਂਡ ਵਿਚ ਚਾਕੂਬਾਜ਼ੀ ਦੀ ਘਟਨਾ ਵਿਚ ਦੋ ਲੋਕਾਂ ਦੀ ਮੌਤ

ਵੈÇਲੰਗਟਨ, 20 ਮਾਰਚ, ਹ.ਬ. : ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਇੱਕ ਘਰ ਦੇ ਅੰਦਰ ਚਾਕੂਬਾਜ਼ੀ ਦੀ ਘਟਨਾ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਜਦ ਕਿ ਇੱਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਸਕੌਟ ਬਿਅਰਡ ਨੇ ਦੱਸਿਆ ਕਿ ਉਨ੍ਹਾਂ ਨੇ ਹਮਲੇ ਦੇ ਸ਼ੱਕੀ ਕੋਲੋਂ ਪੁਛਗਿੱਛ ਕੀਤੀ ਹੈ, ਉਸ ਨੂੰ ਵੀ ਸੱਟਾਂ ਲੱਗੀਆਂ ਹਨ ਅਤੇ ਹਸਪਤਾਲ ਵਿਚ ਉਸ ਦਾ ਇਲਾਜ ਚਲ ਰਿਹਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋ ਲੋਕਾਂ ਦੀ ਹੱਤਿਆ ਬਹੁਤ ਹੀ ਦੁਖਦ ਘਟਨਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਪਨਗਰ ਉਪਸੋਮ ਦੇ ਇੱਕ ਘਰ ਤੋਂ ਪੁਲਿਸ ਨੂੰ ਸਵੇਰੇ ਸਾਢੇ 11 ਵਜੇ ਫੋਨ ਕੀਤਾ ਗਿਆ ਅਤੇ ਉਥੇ ਪਹੁੰਚਣ ’ਤੇ ਤਿੰਨ ਲੋਕਾਂ ਨੂੰ ਗੰਭੀਰ ਹਾਲਤ ਵਿਚ ਪਾਇਆ ਗਿਆ। ਉਨ੍ਹਾਂ ਵਿਚੋਂ ਦੋ ਨੇ ਮੁਢਲੇ ਇਲਾਜ ਦੌਰਾਨ ਦਮ ਤੋੜ ਦਿੱਤਾ ਜਦ ਕਿ ਤੀਜੇ ਦੀ ਹਸਪਤਾਲ ਵਿਚ ਸਰਜਰੀ ਚਲ ਰਹੀ ਹੈ।
ਉਨ੍ਹਾਂ ਕਿਹਾ ਕਿ ਚਾਰੇ ਲੋਕ ਇੱਕ ਦੂਜੇ ਨੂੰ ਜਾਣਦੇ ਸੀ, ਮਾਮਲੇ ਦੀ ਜਾਂਚ ਚਲ ਰਹੀ ਹੈ ਅਤੇ ਹੱਤਿਆ ਦੇ ਪਿੱਛੇ ਦੇ ਕਾਰਨਾਂ ਬਾਰੇ ਉਹ ਅਜੇ ਕੋਈ ਜਾਣਕਾਰੀ ਨਹੀਂ ਦੇ ਸਕਦੇ।

Video Ad
Video Ad