ਨਵੀਂ ਦਿੱਲੀ, 25 ਅਪ੍ਰੈਲ , ਹ.ਬ. : ਨੇਪਾਲ ਤੋਂ ਦੁਬਈ ਜਾ ਰਹੇ ਇਕ ਜਹਾਜ਼ ਵਿਚ ਸੋਮਵਾਰ ਨੂੰ ਉਡਾਣ ਭਰਨ ਦੇ ਕੁਝ ਦੇਰ ਬਾਅਦ ਹੀ ਪੰਛੀਆਂ ਨਾਲ ਟਕਰਾਉਣ ਕਾਰਨ ਅੱਗ ਲੱਗ ਗਈ। ਇਸ ਤੋਂ ਬਾਅਦ ਏਅਰਪੋਰਟ ਨੂੰ ਦੱਸਿਆ ਗਿਆ ਕਿ ਚਾਲਕ ਦਲ ਦੇ ਮੈਂਬਰਾਂ ਨੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕੁਝ ਦੇਰ ਬਾਅਦ ਚਾਲਕ ਦਲ ਦੇ ਮੈਂਬਰਾਂ ਨੇ ਦੱਸਿਆ ਕਿ ਅੱਗ ਬੁਝ ਗਈ ਹੈ ਪਰ ਸਿਸਟਮ ਵੀ ਸਹੀ ਢੰਗ ਨਾਲ ਕੰਮ ਕਰ ਰਿਹਾ ਹੈ। ਫਿਰ ਜਹਾਜ਼ ਦੁਬਈ ਲਈ ਰਵਾਨਾ ਹੋਇਆ। ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 159 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਫਲਾਈ ਦੁਬਈ ਦੇ ਜਹਾਜ਼ ਐਫਜ਼ੈਡ 576 ਨੇ ਨੇਪਾਲ ਦੇ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਾਤ 9:21 ਵਜੇ ਉਡਾਣ ਭਰੀ ਸੀ। ਉਡਾਣ ਭਰਨ ਤੋਂ ਕੁਝ ਹੀ ਮਿੰਟਾਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਤੁਰੰਤ ਏਅਰਪੋਰਟ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਚਾਲਕ ਦਲ ਦੇ ਮੈਂਬਰਾਂ ਨੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅਲਰਟ ’ਤੇ ਰੱਖਿਆ ਗਿਆ ਸੀ। ਇਸ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ ਨੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਹਾਲਾਂਕਿ ਕੁਝ ਸਮੇਂ ਬਾਅਦ ਚਾਲਕ ਦਲ ਦੇ ਮੈਂਬਰਾਂ ਨੇ ਏਅਰਪੋਰਟ ਨੂੰ ਦੱਸਿਆ ਕਿ ਜਹਾਜ਼ ਦਾ ਸਿਸਟਮ ਠੀਕ ਕੰਮ ਕਰ ਰਿਹਾ ਹੈ। ਇਸ ਲਈ ਉਹ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਨਹੀਂ ਕਰਵਾਉਣਗੇ। ਰਾਤ 11 ਵਜੇ ਫਲਾਈ ਦੁਬਈ ਏਅਰਲਾਈਨਜ਼ ਦੇ ਬੁਲਾਰੇ ਨੇ ਰਾਤ ਨੂੰ ਵੀ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਨਹੀਂ ਕਰਵਾਈ ਗਈ ਹੈ। ਜਹਾਜ਼ ਦੀ ਉਡਾਣ ਜਾਰੀ ਰਹੇਗੀ, ਇਹ ਸਥਾਨਕ ਸਮੇਂ ਅਨੁਸਾਰ 12:14 ਵਜੇ ਦੁਬਈ ਪਹੁੰਚੇਗੀ। ਫਲਾਈਟ ’ਚ 50 ਨੇਪਾਲੀ ਯਾਤਰੀਆਂ ਸਮੇਤ 169 ਲੋਕ ਸਵਾਰ ਸਨ।