
ਪਠਾਨਕੋਟ, 25 ਜਨਵਰੀ, ਹ.ਬ. : ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਸਬ ਸਟੇਸ਼ਨ ਸਰਨਾ ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ ਮਨਜੀਤ ਸਿੰਘ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਵਿਜੀਲੈਂਸ ਬਿਓਰੋ ਨੂੰ ਦੱਸਿਆ ਕਿ ਉਕਤ ਦੋਸ਼ੀ ਉਸ ਦੇ ਖੇਤਾਂ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਕਰਨ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਓਰੋ ਦੀ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕੀਤਾ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।