Home ਦੁਨੀਆ ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਵਿਅਕਤੀ ਨੂੰ ਦਿੱਤੀ ਫਾਂਸੀ

ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਵਿਅਕਤੀ ਨੂੰ ਦਿੱਤੀ ਫਾਂਸੀ

0
ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਵਿਅਕਤੀ ਨੂੰ ਦਿੱਤੀ ਫਾਂਸੀ

ਬੀਜਿੰਗ, 26 ਜੁਲਾਈ, ਹ.ਬ. :ਚੀਨ ਵਿਚ ਆਪਣੀ ਸਾਬਕਾ ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਵਿਅਕਤੀ ਨੂੰ ਫਾਂਸੀ ਦੇ ਦਿੱਤੀ ਗਈ। ਉਸ ਨੇ ਦੋ ਸਾਲ ਪਹਿਲਾਂ ਲਾਈਵ ਸਟ੍ਰੀਮਿੰਗ ਦੌਰਾਨ ਆਪਣੀ ਸਾਬਕਾ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਸੀ। ਉਸ ਨੂੰ ਪਿਛਲੇ ਸਾਲ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਕਾਰਨ ਦੇਸ਼ ਭਰ ਵਿਚ ਲੋਕਾਂ ਵਿੱਚ ਗੁੱਸਾ ਪਾਇਆ ਗਿਆ। ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਸ਼ਨੀਵਾਰ ਨੂੰ ਦੱਖਣ-ਪੱਛਮੀ ਸਿਚੁਆਨ ਸੂਬੇ ਵਿਚ ਟੈਂਗ ਲੂ ਨਾਮ ਦੇ ਇਕ ਵਿਅਕਤੀ ਨੂੰ ਫਾਂਸੀ ਦਿੱਤੀ ਗਈ। ਤਾਂਗ ਦਾ ਵਿਆਹ ਤਿੱਬਤੀ ਔਰਤ ਲਹਮੋ ਨਾਲ ਹੋਇਆ ਸੀ। ਦੋਵਾਂ ਵਿਚ ਝਗੜਾ ਰਹਿੰਦਾ ਸੀ। ਇਸ ਤੋਂ ਦੁਖੀ ਹੋ ਕੇ ਲੇਹਮੋ ਨੇ ਤਾਂਗ ਨੂੰ ਤਲਾਕ ਦੇ ਦਿੱਤਾ। ਟੈਂਗ ਉਸ ’ਤੇ ਦੁਬਾਰਾ ਵਿਆਹ ਕਰਨ ਲਈ ਦਬਾਅ ਬਣਾ ਰਿਹਾ ਸੀ ਪਰ ਉਹ ਇਸ ਲਈ ਤਿਆਰ ਨਹੀਂ ਸੀ। ਅਦਾਲਤ ਨੇ ਅਕਤੂਬਰ 2021 ’ਚ ਸਜ਼ਾ ਸੁਣਾਈ ਸੀ। ਸਤੰਬਰ 2020 ਵਿਚ ਜਦੋਂ ਲੇਹਮੋ ਕੈਮਰੇ ’ਤੇ ਲਾਈਵ ਸਟ੍ਰੀਮਿੰਗ ਕਰ ਰਹੀ ਸੀ ਤਾਂ ਟੈਂਗ ਨੇ ਪਿੱਛੇ ਤੋਂ ਆ ਕੇ ਉਸ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ।