Home ਤਾਜ਼ਾ ਖਬਰਾਂ ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਸ਼ਖ਼ਸ ਨੂੰ ਸੁਣਾਈ ਮੌਤ ਦੀ ਸਜ਼ਾ

ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਸ਼ਖ਼ਸ ਨੂੰ ਸੁਣਾਈ ਮੌਤ ਦੀ ਸਜ਼ਾ

0
ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਸ਼ਖ਼ਸ ਨੂੰ ਸੁਣਾਈ ਮੌਤ ਦੀ ਸਜ਼ਾ

ਬੀਜਿੰਗ, 4 ਅਗਸਤ, ਹ.ਬ. : ਗੁਆਂਢੀ ਦੇਸ਼ ਚੀਨ ਤੋਂ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੀਡੀਓ ਬਣਾਉਂਦੇ ਸਮੇਂ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਅੱਗ ਲਗਾ ਦਿੱਤੀ। ਔਰਤ ਦੀ ਮੌਤ ਹੋ ਚੁੱਕੀ ਹੈ, ਅਦਾਲਤ ਨੇ ਉਕਤ ਵਿਅਕਤੀ ਨੂੰ ਅਜਿਹੀ ਸਜ਼ਾ ਸੁਣਾਈ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਖਬਰਾਂ ਮੁਤਾਬਕ ਟੈਂਗ ਲੂ ਨਾਂ ਦੇ ਵਿਅਕਤੀ ਨੇ ਆਪਣੀ 30 ਸਾਲਾ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਜਦੋਂ ਉਹ ਵੀਡੀਓ ਬਣਾ ਰਹੀ ਸੀ। ਇਹ ਔਰਤ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਮੂ ਦੇ ਨਾਂ ਨਾਲ ਮਸ਼ਹੂਰ ਸੀ। ਉਹ ਡੋਯਿਨ (ਟਿਕਟੋਕ ਵਰਗਾ ਛੋਟਾ ਵੀਡੀਓ ਪਲੇਟਫਾਰਮ) ’ਤੇ ਵੀਡੀਓ ਬਣਾ ਰਹੀ ਸੀ।