Home ਤਾਜ਼ਾ ਖਬਰਾਂ ਪਹਿਲਵਾਨਾਂ ਦੇ ਸਮਰਥਨ ਵਿਚ ਆਇਆ ਸੰਯੁਕਤ ਕਿਸਾਨ ਮੋਰਚਾ

ਪਹਿਲਵਾਨਾਂ ਦੇ ਸਮਰਥਨ ਵਿਚ ਆਇਆ ਸੰਯੁਕਤ ਕਿਸਾਨ ਮੋਰਚਾ

0


ਨਵੀਂ ਦਿੱਲੀ,8 ਮਈ, ਹ.ਬ. : ਸੰਯੁਕਤ ਕਿਸਾਨ ਮੋਰਚੇ ਨੇ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਦੇ ਸਮਰਥਨ ’ਚ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ 11 ਤੋਂ 18 ਮਈ ਤੱਕ ਸੂਬੇ ਦੀਆਂ ਸਾਰੀਆਂ ਰਾਜਧਾਨੀਆਂ, ਜ਼ਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲ ਹੈਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾਵੇਗੀ। ਐਸਕੇਐਮ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਪਹਿਲੇ ਪ੍ਰੋਗਰਾਮ ਦੇ ਹਿੱਸੇ ਵਜੋਂ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਐਸਕੇਐਮ ਦੇ ਸੀਨੀਅਰ ਆਗੂ ਐਤਵਾਰ ਨੂੰ ਜੰਤਰ-ਮੰਤਰ ਵਿਖੇ ਧਰਨੇ ਵਾਲੀ ਥਾਂ ’ਤੇ ਸੈਂਕੜੇ ਕਿਸਾਨ ਅਤੇ ਮਹਿਲਾ ਕਿਸਾਨ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਸਕੇਐਮ ਦਾ ਵਫ਼ਦ ਦਿੱਲੀ ਪੁਲਸ ਕਮਿਸ਼ਨਰ, ਕੇਂਦਰੀ ਖੇਡ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬ੍ਰਿਜ ਭੂਸ਼ਣ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰੇਗਾ। 11 ਤੋਂ 18 ਮਈ ਤੱਕ ਦੇਸ਼ ਵਿਆਪੀ ਅੰਦੋਲਨ ਦੌਰਾਨ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਪਹਿਲਵਾਨਾਂ ਦੇ ਸਮਰਥਨ ਵਿੱਚ ਐਤਵਾਰ ਨੂੰ ਪੰਜਾਬ ਤੋਂ ਮਹਿਲਾ ਕਿਸਾਨਾਂ ਦੇ ਜਥੇ ਜੰਤਰ-ਮੰਤਰ ਪਹੁੰਚੇ।