ਪਾਕਿਸਤਾਨੀ ਤਸਕਰਾਂ ਵਲੋਂ ਭੇਜੀ 7 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 26 ਸਤੰਬਰ, ਹ.ਬ. : ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐਸ.ਐੱਫ.) ਨੇ ਪਾਕਿਸਤਾਨ ’ਚ ਬੈਠੇ ਨਸ਼ਾ ਤਸਕਰਾਂ ਦੀ ਇਕ ਹੋਰ ਨਾਪਾਕ ਯੋਜਨਾ ਨੂੰ ਮਿੱਟੀ ’ਚ ਮਿਲਾ ਦਿੱਤਾ ਹੈ। ਤਸਕਰਾਂ ਨੇ ਸਤਲੁਜ ਦਰਿਆ ਦੇ ਪਾਣੀ ਨਾਲ ਹੈਰੋਇਨ ਦੀ ਖੇਪ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਜਵਾਨਾਂ ਨੇ ਬਰਾਮਦ ਕਰ ਕੇ ਜ਼ਬਤ ਕਰ ਲਿਆ। ਦੂਜੇ ਪਾਸੇ ਅੰਮ੍ਰਿਤਸਰ ਸਰਹੱਦ ’ਤੇ ਲਗਾਤਾਰ ਦੂਜੇ ਦਿਨ ਡਰੋਨ ਦੀ ਆਵਾਜਾਈ ਦੇਖਣ ਨੂੰ ਮਿਲੀ ਹੈ। ਫ਼ਿਰੋਜ਼ਪੁਰ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਬਰਾਮਦ ਕਰ ਲਿਆ। ਜਦੋਂ ਬੋਤਲ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਹੈਰੋਇਨ ਸੀ, ਜਿਸ ਦਾ ਵਜ਼ਨ 1 ਕਿਲੋ ਸੀ। 1 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 7 ਕਰੋੜ ਰੁਪਏ ਹੈ।

Video Ad
Video Ad